ਕਿਸਾਨ ਆਗੂਆਂ ਨੇ ਮ੍ਰਿਤਕ ਦੇ ਪਰਿਵਾਰ ਲਈ ਮੰਗੀ ਆਰਥਿਕ ਸਹਾਇਤਾ
ਸੁਨਾਮ/ਬਿਊਰੋ ਨਿਊਜ਼
ਸੁਨਾਮ ਨੇੜਲੇ ਪਿੰਡ ਗੰਢੂਆਂ ਦੀ ਇਕ ਮਹਿਲਾ ਦੀ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ 65 ਸਾਲਾ ਕਿਸਾਨ ਬੀਬੀ ਮਹਿੰਦਰ ਕੌਰ ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਨਾਲ ਜੁੜੀ ਹੋਈ ਸੀ। ਉਹ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 21 ਮਾਰਚ ਨੂੰ ਸੁਨਾਮ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਿਪਤ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੀ ਸੀ। ਜਿੱਥੇ ਉਸਦੀ ਸਿਹਤ ਖਰਾਬ ਹੋ ਗਈ ਅਤੇ ਉਸ ਨੂੰ ਪਟਿਆਲਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਲਾਜ ਦੋਰਾਨ ਅੱਜ ਮਹਿੰਦਰ ਕੌਰ ਦੀ ਮੌਤ ਹੋ ਗਈ ਹੈ। ਕਿਸਾਨ ਆਗੂਆਂ ਨੇ ਮ੍ਰਿਤਕ ਕਿਸਾਨ ਬੀਬੀ ਦੇ ਪਰਿਵਾਰ ਲਈ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …