-4.6 C
Toronto
Wednesday, December 3, 2025
spot_img
Homeਪੰਜਾਬਆਮ ਆਦਮੀ ਪਾਰਟੀ ਦੀ ਬਾਘਾਪੁਰਾਣਾ ਰੈਲੀ ਤੋਂ ਬਾਅਦ ਵਿਰੋਧੀ ਪਾਰਟੀਆਂ ਨੂੰ ਹੋਈ...

ਆਮ ਆਦਮੀ ਪਾਰਟੀ ਦੀ ਬਾਘਾਪੁਰਾਣਾ ਰੈਲੀ ਤੋਂ ਬਾਅਦ ਵਿਰੋਧੀ ਪਾਰਟੀਆਂ ਨੂੰ ਹੋਈ ਚਿੰਤਾ

ਧਰਮਸੋਤ ਕਹਿੰਦੇ – 2022 ਵਿਧਾਨ ਸਭਾ ਚੋਣਾਂ ਵਿਚ ‘ਆਪ’ ਦਾ ਖਾਤਾ ਵੀ ਨਹੀਂ ਖੁੱਲ੍ਹਣਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਉਂਦੇ ਸਾਲ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਮੈਦਾਨ ਵੀ ਗਰਮਾਉਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਨੇ ਮੋਗਾ ਦੇ ਕਸਬਾ ਬਾਘਾਪੁਰਾਣਾ ਵਿਚ ਇਕ ਵੱਡੀ ਰੈਲੀ ਕਰਕੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਬਿਗੁਲ ਵੀ ਵਜਾ ਦਿੱਤਾ ਸੀ। ਇਸ ਰੈਲੀ ਵਿਚ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੀ ਸਮੁੱਚੀ ਲੀਡਰਸ਼ਿਪ ਪਹੁੰਚੀ ਹੋਈ ਸੀ। ਇਸ ਰੈਲੀ ਤੋਂ ਬਾਅਦ ਹੁਣ ਵਿਰੋਧੀ ਪਾਰਟੀਆਂ ਵੀ ਬਿਆਨ ਦੇ ਰਹੀਆਂ ਹਨ। ਕੈਪਟਨ ਅਮਰਿੰਦਰ ਨੇ ਵੀ ਕੇਜਰੀਵਾਲ ਨੂੰ ਝੂਠਿਆਂ ਦਾ ਸਰਤਾਜ ਕਿਹਾ ਸੀ। ਇਸੇ ਤਰ੍ਹਾਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੀ ਕੇਜਰੀਵਾਲ ਨੂੰ ਡਰਾਮੇਬਾਜ਼ ਦੱਸਦਿਆਂ ਕਿਹਾ ਕਿ 2022 ਵਿਚ ਆਮ ਆਦਮੀ ਪਾਰਟੀ ਦਾ ਖਾਤਾ ਵੀ ਨਹੀਂ ਖੁੱਲ੍ਹਣਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸਮਝ ਚੁੱਕੀ ਹੈ ਕਿ ਕੇਜਰੀਵਾਲ ਸੁਪਨਿਆਂ ਦਾ ਬਾਦਸ਼ਾਹ ਹੈ।

RELATED ARTICLES
POPULAR POSTS