ਰਵਨੀਤ ਬਿੱਟੂ ਨੇ ਲੋਕ ਸਭਾ ਵਿਚ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਲੋਕ ਸਭਾ ‘ਚ ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਨੇ ਕੇਂਦਰ ਸਰਕਾਰ ਕੋਲੋਂ ਸ਼ਹੀਦ ਦੇ ਨਾਮ ‘ਤੇ ਕੋਈ ਵੱਡੀ ਯੋਜਨਾ ਦਾ ਐਲਾਨ ਕਰਨ ਦੀ ਮੰਗ ਕੀਤੀ। ਇਸੇ ਤਰ੍ਹਾਂ ਰਾਜ ਸਭਾ ਵਿੱਚ ਰਾਸ਼ਟਰੀ ਜਨਤਾ ਦਲ ਦੇ ਮੈਂਬਰ ਮਨੋਜ ਝਾਅ ਨੇ ਕੇਂਦਰੀ ਯੂਨੀਵਰਸਿਟੀ ਵਿਚ ਭਗਤ ਸਿੰਘ ਦੇ ਨਾਮ ‘ਤੇ ਚੇਅਰ ਸਥਾਪਤ ਕਰਨ ਦੀ ਗੱਲ ਕੀਤੀ। ਲੋਕ ਸਭਾ ਬੈਠਕ ਦੀ ਸ਼ੁਰੂਆਤ ਤੋਂ ਥੋੜ੍ਹੀ ਦੇਰ ਬਾਅਦ ਬਿੱਟੂ ਨੇ ਕਿਹਾ ਕਿ ਅੱਜ ਭਗਤ ਸਿੰਘ ਦਾ ਸ਼ਹੀਦੀ ਦਿਨ ਹੈ। ਉਨ੍ਹਾਂ ਦੀ ਸ਼ਹਾਦਤ ਨੂੰ 89 ਸਾਲ ਹੋ ਗਏ ਹਨ। ਬਿੱਟੂ ਨੇ ਕਾਂਗਰਸ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅੱਜ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਕੋਈ ਵੱਡੀ ਯੋਜਨਾ ਸ਼ੁਰੂ ਕਰਨ ਦਾ ਐਲਾਨ ਕਰੇ। ਰਾਜ ਸਭਾ ਵਿੱਚ ਮਨੋਜ ਝਾਅ ਨੇ ਸ਼ਹੀਦੇ ਆਜ਼ਮ ਦੇ ਨਾਮ ‘ਤੇ ਕਿਸੇ ਵੀ ਕੇਂਦਰੀ ਯੂਨੀਵਰਸਿਟੀ ਵਿੱਚ ਚੇਅਰ ਸਥਾਪਤ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …