17.5 C
Toronto
Sunday, October 5, 2025
spot_img
Homeਪੰਜਾਬਖਟਕੜ ਕਲਾਂ ਅਤੇ ਹੁਸੈਨੀਵਾਲਾ 'ਚ ਭਗਤ ਸਿੰਘ ਅਤੇ ਸਾਥੀਆਂ ਨੂੰ ਕੀਤਾ ਗਿਆ...

ਖਟਕੜ ਕਲਾਂ ਅਤੇ ਹੁਸੈਨੀਵਾਲਾ ‘ਚ ਭਗਤ ਸਿੰਘ ਅਤੇ ਸਾਥੀਆਂ ਨੂੰ ਕੀਤਾ ਗਿਆ ਯਾਦ

ਵਿਧਾਇਕ ਕੁਲਬੀਰ ਜ਼ੀਰਾ ਦੀ ਅਗਵਾਈ ‘ਚ ਟਰੈਕਟਰ ਮਾਰਚ ਵੀ ਕੱਢਿਆ
ਬੰਗਾ/ਬਿਊਰੋ ਨਿਊਜ਼
ਅੱਜ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਨ ਹੈ। ਇਸ ਮੌਕੇ ਅੱਜ ਖਟਕੜ ਕਲਾਂ ਵਿਖੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਪੰਜਾਬ ਸਰਕਾਰ ਤਰਫੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਆਗੂਆਂ ਸਮੇਤ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਪਹੁੰਚੇ। ਇਸੇ ਦੌਰਾਨ ਫਿਰੋਜ਼ਪੁਰ ਵਿਚ ਪੈਂਦੇ ਹੁਸੈਨੀਵਾਲਾ ਵਿਖੇ ਵੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਕੁਲਬੀਰ ਜ਼ੀਰਾ ਦੀ ਅਗਵਾਈ ਵਿੱਚ ਟਰੈਕਟਰ ਮਾਰਚ ਵੀ ਕੱਢਿਆ ਗਿਆ। ਆਮ ਲੋਕਾਂ ਨੇ ਵੀ ਹੁਸੈਨੀਵਾਲਾ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਸਬੰਧੀ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।

RELATED ARTICLES
POPULAR POSTS