23.3 C
Toronto
Sunday, October 5, 2025
spot_img
Homeਭਾਰਤਕਿਸਾਨੀ ਲਹਿਰ ਦੀ ਉਸਾਰੀ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ

ਕਿਸਾਨੀ ਲਹਿਰ ਦੀ ਉਸਾਰੀ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ

ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ ਸ਼ਹੀਦਾਂ ਨਾਲ ਸਬੰਧਤ ਥਾਵਾਂ ਤੋਂ ਪਹੁੰਚੀ ਮਿੱਟੀ
ਨਵੀਂ ਦਿੱਲੀ/ਬਿਊਰੋ ਨਿਊਜ਼
ਮੋਦੀ ਸਰਕਾਰ ਵਲੋਂ ਖੇਤੀ ਕਾਨੂੰਨਾਂ ਰਾਹੀਂ ਜ਼ਮੀਨਾਂ, ਰੁਜ਼ਗਾਰ ਤੇ ਰੋਟੀ ਖੋਹਣ ਦੇ ਸਾਮਰਾਜੀ ਹੱਲੇ ਦਾ ਮੂੰਹ ਮੋੜਨ ਲਈ ਵਿਸ਼ਾਲ ਕਿਸਾਨ ਲਹਿਰ ਦੀ ਉਸਾਰੀ 23 ਮਾਰਚ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਟਿਕਰੀ ਬਾਰਡਰ ‘ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜੁੜੇ ਨੌਜਵਾਨਾਂ ਤੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਹ ਗੱਲ ਕਹੀ। ਉਨ੍ਹਾਂ ਐਲਾਨ ਕੀਤਾ ਕਿ ਆਪਣੇ ਕੌਮੀ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਕਾਨੂੰਨਾਂ ਦੀ ਵਾਪਸੀ ਤੱਕ ਮੋਰਚਾ ਜਾਰੀ ਰੱਖਿਆ ਜਾਵੇਗਾ। ਇਸੇ ਦੌਰਾਨ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਸ਼ਹੀਦਾਂ ਨਾਲ ਸਬੰਧਤ ਇਤਿਹਾਸਕ ਸਥਾਨਾਂ ਸੁਨਾਮ, ਖਟਕੜ ਕਲਾਂ, ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਫ਼ਤਹਿਗੜ੍ਹ ਸਾਹਿਬ, ਸਰਾਭਾ, ਜਲਿਆਂਵਾਲਾ ਬਾਗ, ਹੁਸੈਨੀਵਾਲਾ, ਸ੍ਰੀ ਚਮਕੌਰ ਸਾਹਿਬ ਤੋਂ ਮਿੱਟੀ ਇਕੱਠੀ ਕਰਕੇ ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ ਪਹੁੰਚਾਈ ਗਈ। ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਲਗਾਈਆਂ ਸਟੇਜਾਂ ‘ਤੇ ਇਸ ਮਿੱਟੀ ਨੂੰ ਵੀ ਸੁਸ਼ੋਭਿਤ ਕੀਤਾ ਗਿਆ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈ ਕੇ ਕਿਸਾਨ ਅੰਦੋਲਨ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ।

RELATED ARTICLES
POPULAR POSTS