ਬੰਗਾ ਵਿਖੇ ਰੈਲੀ ‘ਚ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ ਤੇ ਬੱਬੂ ਮਾਨ ਸਮੇਤ ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ ਅਤੇ ਕਲਾਕਾਰ
ਨਵੀਂ ਦਿੱਲੀ/ਬਿਉਰੋ ਨਿਊਜ਼
ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਅੱਜ ਸਮੁੱਚੇ ਕਿਸਾਨੀ ਮੋਰਚਿਆਂ ‘ਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਦਿੱਲੀ ਦੇ ਬਾਰਡਰਾਂ ‘ਤੇ ਵੀ ਕਿਸਾਨੀ ਮੋਰਚਿਆਂ ਦੌਰਾਨ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਚਾਰੇ ਪਾਸੇ ਬਸੰਤੀ ਰੰਗ ਦੀਆਂ ਦਸਤਾਰਾਂ ਅਤੇ ਦੁਪੱਟੇ ਹੀ ਨਜ਼ਰ ਆ ਰਹੇ ਸਨ। ਇਸਦੇ ਚੱਲਦਿਆਂ ਸਿੰਘੂ ਬਾਰਡਰ ‘ਤੇ ਨੌਜਵਾਨਾਂ ਨੇ ਮਾਰਚ ਵੀ ਕੱਢੇ। ਬੰਗਾ ਵਿਚ ਵੀ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੀ ਗਈ ਰੈਲੀ ਵਿਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੇ ਡਾ. ਦਰਸ਼ਨਪਾਲ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਪਹੁੰਚੇ। ਇਸ ਰੈਲੀ ਵਿਚ ਬੱਬੂ ਮਾਨ ਤੇ ਪੰਮੀ ਬਾਈ ਸਮੇਤ ਕਈ ਕਲਕਾਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸੇ ਮੌਕੇ ਕਿਸਾਨ ਆਗੂਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਮੰਗਾਂ ਮੰਨੇ ਜਾਣ ਤੱਕ ਕਿਸਾਨੀ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਕਿਸਾਨ ਆਗੂਆਂ ਨੇ 26 ਮਾਰਚ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਵੀ ਅਪੀਲ ਕੀਤੀ।
Check Also
ਅਮਰੀਕੀ ਉਪ ਰਾਸ਼ਟਰਪਤੀ ਵੈਂਸ ਨੇ ਪਰਿਵਾਰ ਨਾਲ ਤਾਜ ਮਹਿਲ ਦਾ ਕੀਤਾ ਦੌਰਾ
ਚਾਰ ਦਿਨਾਂ ਦੇ ਦੌਰੇ ’ਤੇ ਭਾਰਤ ਪਹੁੰਚੇ ਹੋਏ ਹਨ ਜੇ.ਡੀ. ਵੈਂਸ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ …