ਬੱਚਿਆਂ ਦੇ ਬਿਹਤਰ ਭਵਿੱਖ ਲਈ ਵੀ ਕਰਨਗੇ ਕੋਸ਼ਿਸ਼ਾਂ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੀ ਸੈਨੇਟ ‘ਚ ਹੋਈਆਂ ਵੋਟਾਂ ਦੇ ਆਧਾਰ ‘ਤੇ ਭਾਰਤੀ ਅਮਰੀਕੀ ਡਾ. ਵਿਵੇਕ ਮੂਰਤੀ ਨੂੰ ਰਾਸ਼ਟਰਪਤੀ ਜੋ ਬਿਡੇਨ ਦਾ ਸਰਜਨ ਜਨਰਲ ਚੁਣਿਆ ਗਿਆ ਹੈ। ਮੂਰਤੀ ਨੇ ਕਿਹਾ ਕਿ ਦੇਸ਼ ਦੀ ਤੰਦਰੁਸਤੀ ਅਤੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਉਹ ਪੂਰੀ ਮਿਹਨਤ ਕਰਨਗੇ। ਇਸਦੇ ਨਾਲ ਹੀ ਬਿਡੇਨ ਦੀ ਟੀਮ ‘ਚ ਮਹੱਤਵਪੂਰਨ ਅਹੁਦੇ ‘ਤੇ ਇਕ ਹੋਰ ਭਾਰਤੀ ਮੂਲ ਦੇ ਸ਼ਖਸ ਦੀ ਐਂਟਰੀ ਹੋ ਗਈ ਹੈ। ਮੂਰਤੀ ਦੀ ਸਭ ਤੋਂ ਵੱਧ ਤਰਜੀਹ ਕਰੋਨਾ ਵਾਇਰਸ ਮਹਾਮਾਰੀ ਨਾਲ ਨਿਪਟਣਾ ਹੋਵੇਗਾ। ਜ਼ਿਕਰਯੋਗ ਹੈ ਕਿ ਬਰਾਕ ਓਬਾਮਾ ਨੇ ਵੀ ਉਨ੍ਹਾਂ ਨੂੰ ਸਲਾਹਕਾਰ ਗਰੁੱਪ ‘ਚ ਸ਼ਾਮਲ ਕੀਤਾ ਸੀ। ਵਿਵੇਕ ਮੂਰਤੀ ਨੇ ਸਰਜਨ ਜਨਰਲ ਦੇ ਰੂਪ ‘ਚ ਇਕ ਵਾਰ ਫਿਰ ਸੇਵਾਵਾਂ ਦੇਣ ਲਈ ਸਭ ਦਾ ਧੰਨਵਾਦ ਕੀਤਾ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …