24.8 C
Toronto
Tuesday, September 8, 2026
spot_img
Homeਭਾਰਤਕੇਂਦਰ ਸਰਕਾਰ ਨੇ ਸੂਬਿਆਂ ਨੂੰ ਪੱਤਰ ਲਿਖ ਕੇ ਕੀਤਾ ਚੌਕਸ

ਕੇਂਦਰ ਸਰਕਾਰ ਨੇ ਸੂਬਿਆਂ ਨੂੰ ਪੱਤਰ ਲਿਖ ਕੇ ਕੀਤਾ ਚੌਕਸ

ਕੇਂਦਰ ਸਰਕਾਰ ਨੇ ਸੂਬਿਆਂ ਨੂੰ ਪੱਤਰ ਲਿਖ ਕੇ ਕੀਤਾ ਚੌਕਸਕਿਹਾ -ਤਿਉਹਾਰਾਂ ਨੂੰ ਜਨਤਕ ਥਾਵਾਂ ‘ਤੇ ਨਾ ਮਨਾਉਣ ਦਿੱਤਾ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦੇਸ਼ ਦੇ ਕੁਝ ਹਿੱਸਿਆਂ ਵਿਚ ਕੋਵਿਡ-19 ਦੇ ਮਾਮਲੇ ਵਧਣ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਗਾਮੀ ਤਿਉਹਾਰ ਜਨਤਕ ਥਾਵਾਂ ‘ਤੇ ਨਾ ਮਨਾਉਣ ਦੇਣ ਲਈ ਪਾਬੰਦੀਆਂ ਲਾਉਣ ਲਈ ਕਿਹਾ ਹੈ। ਸਿਹਤ ਮੰਤਰਾਲੇ ਦੀ ਵਧੀਕ ਸਕੱਤਰ ਆਰਤੀ ਆਹੂਜਾ ਨੇ ਰਾਜ ਦੇ ਮੁੱਖ ਸਕੱਤਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਕਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਹੈ ਕਿ ਕਰੋਨਾ ਵਿਰੁੱਧ ਲੜਾਈ ਨਾਜ਼ੁਕ ਮੋੜ ‘ਤੇ ਹੈ। ਹਾਲ ਹੀ ਵਿੱਚ ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਤੋਂ ਕਰੋਨਾ ਦੇ ਵੱਧ ਰਹੇ ਕੇਸਾਂ ਅਤੇ ਮੌਤਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ। ਕੇਂਦਰ ਨੇ ਆਉਣ ਵਾਲੇ ਤਿਉਹਾਰਾਂ ਜਿਵੇਂ ਕਿ ਹੋਲੀ ਅਤੇ ਈਦ-ਉਲ-ਫਿਤਰ ਦੇ ਮੱਦੇਨਜ਼ਰ ਸਲਾਹ ਦਿੱਤੀ ਹੈ ਕਿ ਸੂਬੇ ਇਨ੍ਹਾਂ ਤਿਉਹਾਰਾਂ ਨੂੰ ਜਨਤਕ ਤੌਰ ‘ਤੇ ਮਨਾਉਣ ਲਈ ਪਾਬੰਦੀਆਂ ਲਗਾਉਣ।

RELATED ARTICLES
POPULAR POSTS