Breaking News
Home / ਭਾਰਤ / ਮਹਾਰਾਸ਼ਟਰ ਦੇ ਬੀੜ ਅਤੇ ਨਾਂਦੇੜ ‘ਚ ਮੁੜ ਲਾਕਡਾਊਨ

ਮਹਾਰਾਸ਼ਟਰ ਦੇ ਬੀੜ ਅਤੇ ਨਾਂਦੇੜ ‘ਚ ਮੁੜ ਲਾਕਡਾਊਨ

ਆਮਿਰ ਖਾਨ ਵੀ ਹੋਏ ਕਰੋਨਾ ਪਾਜ਼ੇਟਿਵ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਅਤੇ ਮਹਾਰਾਸ਼ਟਰ ਸਮੇਤ ਭਾਰਤ ਦੇ ਕਈ ਸੂਬਿਆਂ ਵਿਚ ਕਰੋਨਾ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਜਿਸ ਨੂੰ ਦੇਖਦਿਆਂ ਮਹਾਰਾਸ਼ਟਰ ਦੇ ਬੀੜ ਅਤੇ ਨਾਂਦੇੜ ਵਿਚ ਸਰਕਾਰ ਨੇ ਪੂਰਨ ਲਾਕਡਾਊਨ ਲਗਾ ਦਿੱਤਾ ਹੈ। ਇਹ ਲਾਕਡਾਊਨ 26 ਮਾਰਚ ਤੋਂ 4 ਅਪ੍ਰੈਲ ਤੱਕ ਜਾਰੀ ਰਹੇਗਾ। ਇਸ ਦੌਰਾਨ ਸ਼ਹਿਰ ਵਿਚ ਮੈਰਿਜ ਹਾਲ, ਹੋਟਲ ਅਤੇ ਰੈਸਟੋਰੈਂਟ ਬੰਦ ਰਹਿਣਗੇ ਅਤੇ ਸਕੂਲ ਤੇ ਕਾਲਜ ਵੀ ਨਹੀਂ ਖੋਲ੍ਹੇ ਜਾਣਗੇ। ਇਸ ਤੋਂ ਇਲਾਵਾ ਸਾਰੇ ਪ੍ਰਾਈਵੇਟ ਦਫਤਰ ਵੀ ਬੰਦ ਰਹਿਣਗੇ ਅਤੇ ਘਰਾਂ ਤੋਂ ਹੀ ਦਫਤਰੀ ਕੰਮ ਕਰਨ ਲਈ ਕਿਹਾ ਗਿਆ ਹੈ। ਇਸੇ ਦੌਰਾਨ ਸੁਪਰ ਸਟਾਰ ਆਮਿਰ ਖਾਨ ਨੂੰ ਵੀ ਕਰੋਨਾ ਹੋ ਗਿਆ ਹੈ। ਫਿਲਹਾਲ ਉਹ ਘਰ ਵਿੱਚ ਇਕਤਾਂਵਾਸ ਵਿੱਚ ਹਨ। ਆਮਿਰ ਨੇ ਆਪਣੇ ਸੰਪਰਕ ਵਿੱਚ ਆਉਣ ਵਾਲਿਆਂ ਨੂੰ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।

Check Also

ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ

ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ …