30 ਅਪ੍ਰੈਲ ਤੋਂ ਬਾਅਦ ਬਦਲੀਆਂ ‘ਤੇ ਲਗਾਈ ਸੰਪੂਰਨ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਸਮੂਹ ਬੋਰਡ/ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਅਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਦੀਆਂ ਆਮ ਬਦਲੀਆਂ ਕਰਨ ਸਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪੰਜਾਬ ਰਾਜ ਦੇ ਵਿਭਾਗਾਂ, ਅਦਾਰਿਆਂ ਵਿਚ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਦੀਆਂ ਆਮ ਬਦਲੀਆਂ ਤੇ ਤਾਇਨਾਤੀਆਂ ਕਰਨ ਦਾ ਸਮਾਂ ਮਿਤੀ 1 ਅਪ੍ਰੈਲ 2021 ਤੋਂ ਮਿਤੀ 30 ਅਪ੍ਰੈਲ 2021 ਤੱਕ ਹੋਵੇਗਾ। ਨਾਲ ਹੀ ਕਿਹਾ ਗਿਆ ਕਿ ਮਿਤੀ 30 ਅਪ੍ਰੈਲ 2021 ਤੋਂ ਬਾਅਦ ਬਦਲੀਆਂ ‘ਤੇ ਸੰਪੂਰਨ ਰੋਕ ਹੋਵੇਗੀ। ਇਹ ਪੱਤਰ ਮੁੱਖ ਮੰਤਰੀ ਦੀ ਪ੍ਰਵਾਨਗੀ ਨਾਲ ਜਾਰੀ ਹੋਇਆ ਹੈ। ਕੋਵਿਡ-19 ਦੀ ਸਥਿਤੀ ਦੇ ਮੱਦੇਨਜ਼ਰ ਪ੍ਰਬੰਧਕੀ ਵਿਭਾਗਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਆਮ ਬਦਲੀਆਂ ਦੀ ਗਿਣਤੀ ਘੱਟ ਤੋਂ ਘੱਟ ਰੱਖੀ ਜਾਵੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …