ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਹੋਲੇ ਮਹੱਲੇ ਮੌਕੇ ਸ੍ਰੀ ਆਨੰਦਪੁਰ ਵਿਖੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦੇਸ਼ ਅਤੇ ਵਿਦੇਸ਼ਾਂ ਵਿਚੋਂ ਪਹੁੰਚਦੀਆਂ ਹਨ। ਇਸ ਨੂੰ ਦੇਖਦਿਆਂ ਜ਼ਿਲ੍ਹਾ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਦੇ ਨਿਰਦੇਸ਼ਾਂ ਅਨੁਸਾਰ ਹੋਲੇ ਮਹੱਲੇ ਮੌਕੇ ਸੰਗਤ ਦੀ ਸਹੂਲਤ ਲਈ ਅੱਜ ਤੋਂ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਦੀ ਆਮਦ ਬਰਕਰਾਰ ਰਹੀ।

