ਦੇਸ਼ ਅਤੇ ਵਿਦੇਸ਼ ‘ਚੋਂ ਸੰਗਤਾਂ ਪਹੁੰਚਦੀਆਂ ਹਨ ਸ੍ਰੀ ਆਨੰਦਪੁਰ ਸਾਹਿਬ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਆਨੰਦਪੁਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੌਮੀ ਤਿਉਹਾਰ ਹੋਲਾ ਮਹੱਲਾ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਖੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋ ਗਿਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਹੋਰ ਮਹਾਪੁਰਸ਼ਾਂ ਵੱਲੋਂ ਪੁਰਾਤਨ ਨਗਾਰੇ ਵਜਾ ਕੇ ਹੋਲਾ ਮਹੱਲਾ ਦਾ ਆਗਾਜ਼ ਕੀਤਾ ਗਿਆ। ਧਿਆਨ ਰਹੇ ਕਿ 29 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਿਆ ਜਾਵੇਗਾ ਅਤੇ ਮੁਹੱਲੇ ਨੂੰ ਦੇਖਣ ਲਈ ਸੰਗਤਾਂ ਦੇਸ਼ ਵਿਦੇਸ਼ ਤੋਂ ਖ਼ਾਸ ਤੌਰ ‘ਤੇ ਪਹੁੰਚਦੀਆਂ ਹਨ। ਅੱਜ ਹੋਲਾ ਮਹੱਲਾ ਦੇ ਰਸਮੀ ਆਗਾਜ਼ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …