ਕੈਪਟਨ ਦੇ ਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸੀ ਵਿਧਾਇਕਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਅਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਸਾਰੀਆਂ ਸਿਆਸੀ ਪਾਰਟੀਆਂ ਜੁਟ ਗਈਆਂ ਹਨ। ਜਿਸ ਤਹਿਤ ਹੁਣ ਕਾਂਗਰਸ ਪਾਰਟੀ ਨੇ ਵੀ ਕਮਰ ਕਸ ਲਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਅਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਜਿੱਤੇ ਕਾਂਗਰਸੀ ਵਿਧਾਇਕਾਂ ਨਾਲ ਚੰਡੀਗੜ੍ਹ ‘ਚ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਦੀਆਂ ਤੋਂ ਕਾਂਗਰਸੀ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਪ੍ਰਸ਼ਾਂਤ ਕਿਸ਼ੋਰ ਨੇ ਉਹਨਾਂ ਤੋਂ ਜ਼ਮੀਨੀ ਪੱਧਰ ਦੀ ਰਿਪੋਰਟ ਮੰਗੀ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਵਿਧਾਇਕਾਂ ਨੇ ਕਾਂਗਰਸ ਪਾਰਟੀ ਵੱਲੋਂ ਕੀਤੇ ਚੋਣ ਵਾਅਦਿਆਂ ਦਾ ਵੀ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਬੈਠਕ ਵਿੱਚ ਇਹ ਵੀ ਵਿਚਾਰ ਚਰਚਾ ਕੀਤੀ ਗਈ ਕਿ ਅਗਲੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਕਿਵੇਂ ਜਿੱਤ ਹਾਸਲ ਕਰੇਗੀ, ਇਸ ਸਬੰਧੀ ਰਣਨੀਤੀ ਵੀ ਤਿਆਰ ਕੀਤੀ ਗਈ।
Check Also
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …