ਨਵਰੀਤ ਦੇ ਦਾਦੇ ਵੱਲੋਂ ਭਲਕੇ ਇਨਸਾਫ਼ ਮਾਰਚ ਕੱਢਣ ਦਾ ਐਲਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਨਵੀਂ ਦਿੱਲੀ ਵਿਖੇ ਜਾਨ ਗੁਆਉਣ ਵਾਲੇ ਨੌਜਵਾਨ ਨਵਰੀਤ ਸਿੰਘ ਅਤੇ ਹੋਰ ਸ਼ਹੀਦ ਕਿਸਾਨਾਂ ਦੀ ਯਾਦ ਵਿੱਚ ਹਰਿਮੰਦਰ ਸਾਹਿਬ ਸਮੂਹ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ ਅਤੇ ਅਰਦਾਸ ਕੀਤੀ ਗਈ। ਇਸ ਸਬੰਧੀ ਅਖੰਡ ਪਾਠ ਸਾਹਿਬ ਦਲ ਖ਼ਾਲਸਾ ਨਾਲ ਸਬੰਧਤ ਜਥੇਬੰਦੀ ਸਿੱਖ ਯੂਥ ਆਫ ਪੰਜਾਬ ਵਲੋਂ ਰਖਵਾਇਆ ਗਿਆ ਸੀ। ਇਸ ਮੌਕੇ ਕਿਸਾਨ ਸੰਘਰਸ਼ ਦੀ ਸਫਲਤਾ ਲਈ ਅਰਦਾਸ ਵੀ ਕੀਤੀ ਗਈ। ਸ਼ਹੀਦ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਡਿਬਡਿਬਾ ਨੇ ਇਨਸਾਫ ਮਾਰਚ ਕੱਢਣ ਦਾ ਐਲਾਨ ਕੀਤਾ ਹੈ, ਜੋ ਭਲਕੇ 25 ਮਾਰਚ ਨੂੰ ਮੋਗਾ ਤੋਂ ਅਰੰਭ ਹੋ ਕੇ ਦਿੱਲੀ ਸਿੰਘੂ ਬਾਰਡਰ ਤੱਕ ਜਾਵੇਗਾ, ਜਿਸ ਵਿੱਚ ਸਾਰਿਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਅਰਦਾਸ ਮਗਰੋਂ ਨਵਰੀਤ ਸਿੰਘ ਦੇ ਪਰਿਵਾਰਕ ਮੈਂਬਰ, ਹੋਰ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਜੇਲ੍ਹ ਵਿੱਚੋਂ ਰਿਹਾਅ ਹੋਏ ਰਣਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਬੀਬੀ ਕਿਰਨਜੋਤ ਕੌਰ, ਦਲ ਖ਼ਾਲਸਾ ਦੇ ਕੰਵਰਪਾਲ ਸਿੰਘ, ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਹੋਰ ਆਗੂ ਸ਼ਾਮਲ ਸਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ
ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …