Breaking News
Home / ਪੰਜਾਬ / ਕਾਲੇ ਖੇਤੀ ਕਾਨੂੰਨਾਂ ਖਿਲਾਫ 26 ਮਾਰਚ ਦੇ ਭਾਰਤ ਬੰਦ ਲਈ ਤਿਆਰੀਆਂ ਜ਼ੋਰਾਂ ‘ਤੇ

ਕਾਲੇ ਖੇਤੀ ਕਾਨੂੰਨਾਂ ਖਿਲਾਫ 26 ਮਾਰਚ ਦੇ ਭਾਰਤ ਬੰਦ ਲਈ ਤਿਆਰੀਆਂ ਜ਼ੋਰਾਂ ‘ਤੇ

ਪੰਜਾਬ ‘ਚ ਕਿਸਾਨੀ ਮੋਰਚਿਆਂ ‘ਤੇ ਨੌਜਵਾਨਾਂ ‘ਚ ਭਾਰੀ ਉਤਸ਼ਾਹ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ‘ਚ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਇਸ ਸੰਘਰਸ਼ ਵਿਚ 300 ਦੇ ਕਰੀਬ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ। ਕਿਸਾਨ ਜਥੇਬੰਦੀਆਂ ਵਲੋਂ ਇਨ੍ਹਾਂ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਹੁਣ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਗਿਆ ਹੈ ਅਤੇ ਦਿੱਲੀ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ 26 ਮਾਰਚ ਨੂੰ ਚਾਰ ਮਹੀਨੇ ਦਾ ਸਮਾਂ ਹੋ ਜਾਣਾ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਕਿਸਾਨੀ ਮੋਰਚਿਆਂ ‘ਤੇ ਮਨਾਏ ਗਏ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਹੀਦੀ ਦਿਨ ਮੌਕੇ ਵੀ 26 ਮਾਰਚ ਨੂੰ ਕੀਤੇ ਜਾ ਰਹੇ ਭਾਰਤ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਗਈ ਸੀ। ਭਾਰਤ ਬੰਦ ਨੂੰ ਲੈ ਕੇ ਪੰਜਾਬ ਵਿਚ ਕਿਸਾਨੀ ਮੋਰਚਿਆਂ ‘ਤੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਵੀ ਦੇਖਿਆ ਗਿਆ। ਇਸੇ ਦੌਰਾਨ ਅੱਜ ਬਰਨਾਲਾ ਦੇ ਰੇਲਵੇ ਸਟੇਸ਼ਨ ‘ਤੇ ਲੱਗੇ ਕਿਸਾਨ ਧਰਨੇ ਦੌਰਾਨ 26 ਮਾਰਚ ਦੇ ਭਾਰਤ ਨੂੰ ਸਫਲ ਬਣਾਉਣ ਲਈ ਹੋਕਾ ਦਿੱਤਾ ਗਿਆ। ਧਰਨੇ ਨੂੰ ਕਿਸਾਨ ਆਗੂ ਬਲਵੰਤ ਸਿੰਘ ਉਪਲੀ ਤੇ ਕਰਨੈਲ ਸਿੰਘ ਸਮੇਤ ਹੋਰ ਕਈ ਆਗੂਆਂ ਨੇ ਸੰਬੋਧਨ ਕੀਤਾ।

Check Also

ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …