ਚੰਡੀਗੜ੍ਹ : ਪੰਜਾਬ ਸਰਕਾਰ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵਿਦਾਦਤ ਪੁਲਿਸ ਅਧਿਕਾਰੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐੱਸਪੀ ਵਰਿੰਦਰਜੀਤ ਸਿੰਘ ਥਿੰਦ, ਫਰੀਦਕੋਟ ਦੇ ਐਸਪੀ (ਡੀ) ਸੇਵਾ ਸਿੰਘ ਮੱਲ੍ਹੀ, ਪਰਮਿੰਦਰ ਸਿੰਘ ਬਾਠ ਡੀਐੱਸਪੀ ਤੇ ਕਰਨਸ਼ੇਰ ਸਿੰਘ ਡੀਐੱਸਪੀ ਫਤਿਹਗੜ੍ਹ ਸਾਹਿਬ ਨੂੰ ਮੁਅੱਤਲ ਕਰ ਦਿੱਤਾ ਹੈ। ਪੰਜਾਬ ਦੇ ਡੀਜੀਪੀ ਦਫਤਰ ਵੱਲੋਂ ਇਨ੍ਹਾਂ ਪੁਲਿਸ ਅਫਸਰਾਂ ਦੀ ਮੁਅੱਤਲੀ ਦੇ ਹੁਕਮ ਦਿੱਤੇ ਗਏ ਹਨ। ਪੁਲਿਸ ਰਿਪੋਰਟ ‘ਚ ਇਹ ਵੀ ਕਿਹਾ ਗਿਆ ਹੈ ਕਿ ਮੁਅੱਤਲ ਕੀਤੇ ਪੁਲਿਸ ਅਧਿਕਾਰੀਆਂ ਦੀ ਕਥਿਤ ਸ਼ਮੂਲੀਅਤ ਦੇ ਤੱਥ ਐੱਸਟੀਐਫ ਵੱਲੋਂ ਨਸ਼ਿਆਂ ਦੀ ਸਮਗਲਿੰਗ ਦੇ ਦੋਸ਼ਾਂ ‘ਚ ਗ੍ਰਿਫਤਾਰ ਕੀਤੇ ਖੰਨਾ ਦੇ ਗੁਰਦੀਪ ਸਿੰਘ ਰਾਣੋ ਦੇ ਮਾਮਲੇ ‘ਚ ਸਾਹਮਣੇ ਆਏ ਹਨ। ਨਸ਼ਿਆਂ ਦੀ ਸਮਗਲਿੰਗ ਕਰਨ ਵਾਲੇ ਕਿਸੇ ਵਿਅਕਤੀ ਨਾਲ ਸਬੰਧ ਰੱਖਣ ਦੇ ਦੋਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰੀ ਆਈਜੀ, ਐੱਸਪੀ ਤੇ ਡੀਐੱਸਪੀ ਰੈਂਕ ਦੇ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਕੀਤੀ ਹੈ।
Check Also
ਟਰੂਡੋ ਸਰਕਾਰ ਦੇ ਮੰਤਰੀ ਚੋਣਾਂ ਲੜਨ ਤੋਂ ਕਿਨਾਰਾ ਕਰਨ ਲੱਗੇ
ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਮੁੜ ਅਧਿਆਪਨ ਕਿੱਤੇ ਨਾਲ ਜੁੜਨ ਦੀ ਇੱਛਾ ਜਤਾਈ ਓਟਵਾ/ਬਿਊਰੋ ਨਿਊਜ਼ …