Breaking News
Home / ਦੁਨੀਆ / ਜਸਟਿਸ ਰਮਨਾ ਹੋਣਗੇ ਭਾਰਤ ਦੇ ਅਗਲੇ ਮੁੱਖ ਜੱਜ

ਜਸਟਿਸ ਰਮਨਾ ਹੋਣਗੇ ਭਾਰਤ ਦੇ ਅਗਲੇ ਮੁੱਖ ਜੱਜ

ਨਵੀਂ ਦਿੱਲੀ : ਚੀਫ ਜਸਟਿਸ ਐੱਸ.ਏ. ਬੋਬਡੇ ਨੇ ਆਪਣੇ ਉਤਰਾਧਿਕਾਰੀ ਵਜੋਂ ਸਭ ਤੋਂ ਸੀਨੀਅਰ ਜੱਜ ਜਸਟਿਸ ਐੱਨ.ਵੀ. ਰਮਨਾ ਦੇ ਨਾਂ ਦੀ ਸਿਫ਼ਾਰਸ਼ ਕੀਤੀ ਹੈ। ਧਿਆਨ ਰਹੇ ਕਿ ਜਸਟਿਸ ਬੋਬਡੇ 23 ਅਪ੍ਰੈਲ ਨੂੰ ਸੇਵਾ ਮੁਕਤ ਹੋ ਰਹੇ ਹਨ। ਜਸਟਿਸ ਰਮਨਾ ਨੂੰ 48ਵੇਂ ਚੀਫ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕਰਦਿਆਂ ਕਾਨੂੰਨ ਮੰਤਰਾਲੇ ਨੂੰ ਪੱਤਰ ਵੀ ਭੇਜ ਦਿੱਤਾ ਗਿਆ ਹੈ। ਜਸਟਿਸ ਐੱਨ. ਵੀ. ਰਮਨਾ 24 ਅਪ੍ਰੈਲ ਨੂੰ ਦੇਸ਼ ਦੇ ਅਗਲੇ ਚੀਫ ਜਸਟਿਸ ਵਜੋਂ ਅਹੁਦਾ ਸੰਭਾਲਣਗੇ ਅਤੇ 26 ਅਗਸਤ 2022 ਨੂੰ ਸੇਵਾਮੁਕਤ ਹੋਣਗੇ।

Check Also

ਮਲੇਸ਼ੀਆ ’ਚ ਨੇਵੀ ਦੇ ਦੋ ਹੈਲੀਕਾਪਟਰ ਟਕਰਾਏ – 10 ਕਰੂ ਮੈਂਬਰਾਂ ਦੀ ਮੌਤ

ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ …