ਕਮੇਟੀ ਨੇ ਸਪੀਕਰ ਕੋਲੋਂ 24 ਅਗਸਤ ਤੱਕ ਮੰਗਿਆ ਸਮਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਭਗਵੰਤ ਮਾਨ ਵੱਲੋਂ ਸੰਸਦ ਭਵਨ ਦੀ ਵੀਡੀਓ ਬਣਾ ਕੇ ਫੇਸਬੁੱਕ ‘ਤੇ ਪਾਉਣ ਦੇ ਮਾਮਲੇ ਦੀ ਜਾਂਚ ਕਰ ਰਹੀ ਸੰਸਦੀ ਜਾਂਚ ਟੀਮ ਨੇ ਇੱਕ ਵਾਰ ਫਿਰ ਤੋਂ ਰਿਪੋਰਟ ਦੇਣ ਲਈ ਹੋਰ ਸਮਾਂ ਮੰਗਿਆ ਹੈ। ਕਮੇਟੀ ਨੇ ਪੂਰੇ ਮਾਮਲੇ ਦੀ ਰਿਪੋਰਟ 3 ਅਗਸਤ ਨੂੰ ਦੇਣੀ ਸੀ ਪਰ ਨੌਂ ਮੈਂਬਰੀ ਕਮੇਟੀ ਨੇ ਇਸ ਲਈ 18 ਅਗਸਤ ਤੱਕ ਦਾ ਸਮਾਂ ਮੰਗਿਆ ਸੀ। ਜਾਣਕਾਰੀ ਅਨੁਸਾਰ ਕਮੇਟੀ ਨੇ ਸਪੀਕਰ ਨੂੰ ਚਿੱਠੀ ਲਿਖ ਕੇ ਹੁਣ ਰਿਪੋਰਟ ਦੇਣ ਲਈ 24 ਅਗਸਤ ਤੱਕ ਦਾ ਸਮਾਂ ਮੰਗਿਆ ਹੈ। ਜਾਂਚ ਟੀਮ ਨੇ ਉਸ ਦਿਨ ਦਾਖਲਾ ਗੇਟ ‘ਤੇ ਤਾਇਨਾਤ ਸੁਰੱਖਿਆ ਬਲਾਂ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਹੈ। ਜਾਂਚ ਕਮੇਟੀ ਦੇ ਇੱਕ ਮੈਂਬਰ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਉਸ ਦਿਨ ਵਾਪਰੇ ਸਾਰੇ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਕੋਈ ਵੀ ਫੈਸਲਾ ਲੈਂਦੇ ਸਮੇਂ ਸੁਰੱਖਿਆ ਬਲਾਂ ਦੀ ਗਵਾਹੀ ਨੂੰ ਧਿਆਨ ਵਿਚ ਰੱਖਿਆ ਜਾਵੇਗਾ। ਕਮੇਟੀ ਦੀ ਅਗਲੀ ਬੈਠਕ 23 ਅਗਸਤ ਨੂੰ ਹੋਵੇਗੀ। ਇਸੇ ਦੌਰਾਨ ਜਾਂਚ ਕਮੇਟੀ ਦੇ ਚੇਅਰਮੈਨ ਕਿਰਿਟ ਸੋਮਈਆ ਨੇ ਦੱਸਿਆ ਕਿ ਕਮੇਟੀ ਆਪਣੀ ਰਿਪੋਰਟ ਦੋ ਹਿੱਸਿਆਂ ਵਿਚ ਦੇਵੇਗੀ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …