ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਥਲ ਸੈਨਾ ਨੂੰ ਇਕ ਮਹੀਨੇ ਦੇ ਅੰਦਰ-ਅੰਦਰ ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਦੇਣ ਅਤੇ ਨਿਰਧਾਰਤ ਪ੍ਰਕਿਰਿਆ ਦਾ ਪਾਲਣ ਕਰਨ ਤੋਂ ਬਾਅਦ ਦੋ ਮਹੀਨਿਆਂ ਦੇ ਅੰਦਰ ਯੋਗ ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਦੇਣ ਦੇ ਨਿਰਦੇਸ਼ ਦਿੱਤੇ। ਹੁਕਮ ਵਿੱਚ ਕਿਹਾ ਗਿਆ ਹੈ ਕਿ 60 ਫੀਸਦ ਗ੍ਰੇਡ ਪੂਰਾ ਕਰਨ ਵਾਲੀਆਂ ਸਾਰੀਆਂ ਮਹਿਲਾ ਅਧਿਕਾਰੀ ਜੇ ਡਾਕਟਰੀ ਮਾਪਦੰਡਾਂ ‘ਤੇ ਖਰਾ ਉਤਰਦੀਆਂ ਹਨ ਤਾਂ ਉਹ ਸਥਾਈ ਕਮਿਸ਼ਨ ਦੀਆਂ ਹੱਕਦਾਰ ਹੋਣਗੀਆਂ।
ਜ਼ਿਕਰਯੋਗ ਹੈ ਕਿ ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਦੇਣ ਲਈ ਏ.ਸੀ.ਆਰ. ਮੁਲਾਂਕਣ ਮਾਪਦੰਡ ਵਿੱਚ ਉਨ੍ਹਾਂ ਵੱਲੋਂ ਭਾਰਤੀ ਫੌਜ ਲਈ ਕੀਤੀਆਂ ਮਾਣਮੱਤੀਆਂ ਪ੍ਰਾਪਤੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …