24.3 C
Toronto
Wednesday, August 19, 2026
spot_img
Homeਭਾਰਤਰਾਹੁਲ ਗਾਂਧੀ ਨੇ ਜਵਾਨਾਂ ਤੇ ਕਿਸਾਨਾਂ ਦੇ ਬਲੀਦਾਨ ਨੂੰ ਕੀਤਾ ਯਾਦ

ਰਾਹੁਲ ਗਾਂਧੀ ਨੇ ਜਵਾਨਾਂ ਤੇ ਕਿਸਾਨਾਂ ਦੇ ਬਲੀਦਾਨ ਨੂੰ ਕੀਤਾ ਯਾਦ

ਰਾਹੁਲ ਗਾਂਧੀ ਨੇ ਜਵਾਨਾਂ ਤੇ ਕਿਸਾਨਾਂ ਦੇ ਬਲੀਦਾਨ ਨੂੰ ਕੀਤਾ ਯਾਦਗੁਜਰਾਤ ‘ਚ ਕਾਂਗਰਸੀ ਵਿਧਾਇਕਾਂ ਨੇ ‘ਸ਼ਹੀਦ ਕਿਸਾਨਾਂ’ ਲਈ ਮੌਨ ਰੱਖਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੇਸ਼ ਦੀਆਂ ਸਰਹੱਦਾਂ ਉਤੇ ਬੈਠੇ ਫ਼ੌਜੀਆਂ ਤੇ ਦਿੱਲੀ ਦੀਆਂ ਹੱਦਾਂ ਉਤੇ ਬੈਠੇ ਕਿਸਾਨਾਂ ਦੇ ਬਲੀਦਾਨ ਨੂੰ ਸਿਜਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਦੀਆਂ ਸ਼ਹੀਦੀਆਂ ਦੇ ਨਿਰਾਦਰ ਲਈ ਜਵਾਬ ਦੇਣਾ ਪਵੇਗਾ। ਇਸੇ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 250 ਤੋਂ ਜ਼ਿਆਦਾ ਕਿਸਾਨਾਂ ਨੂੰ ਗੁਜਰਾਤ ਅਸੈਂਬਲੀ ‘ਚ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ। ਸੱਤਾਧਾਰੀ ਭਾਜਪਾ ਵਿਧਾਇਕ ਮੌਨ ਵਿੱਚ ਸ਼ਾਮਲ ਨਹੀਂ ਹੋਏ ਤੇ ਉਨ੍ਹਾਂ ਕਾਂਗਰਸ ‘ਤੇ ਭਗਤ ਸਿੰਘ ਤੇ ਹੋਰਨਾਂ ਦੀ ਸ਼ਹਾਦਤ ਦਾ ਸਿਆਸੀਕਰਨ ਕੀਤੇ ਜਾਣ ਦਾ ਦੋਸ਼ ਲਾਇਆ।

RELATED ARTICLES
POPULAR POSTS