ਕੈਪਟਨ ਨੇ ਸੂਬੇ ਦੇ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਕੀਤੀ ਅਪੀਲ
ਚੰਡੀਗੜ੍ਹ : ਪੰਜਾਬ ਵਿਚ ਯੂਕੇ ਦੇ ਕਰੋਨਾ ਸਟ੍ਰੇਨ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜੀਨੋਮ ਦੀ ਤਰਤੀਬ ਲਈ ਸੂਬੇ ਵੱਲੋਂ ਭੇਜੇ ਗਏ 401 ਨਮੂਨਿਆਂ ਵਿਚੋਂ 81 ਫੀਸਦ ਨਮੂਨਿਆਂ ਵਿਚ ਕੋਵਿਡ ਵਾਇਰਸ ਦਾ ਦੂਜਾ ਸਟ੍ਰੇਨ ਪਾਇਆ ਗਿਆ ਹੈ, ਜੋ ਯੂਕੇ ਤੋਂ ਆਇਆ ਮੰਨਿਆ ਜਾ ਰਿਹਾ ਹੈ। ਸੂਬੇ ਵਿਚ ਇਸ ਦੀ ਗੰਭੀਰ ਹੁੰਦੀ ਜਾ ਰਹੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਗਟਾਉਂਦਿਆਂ ਸੂਬੇ ਦੇ ਲੋਕਾਂ ਨੂੰ ਕਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਵਾਇਰਸ ਨੌਜਵਾਨਾਂ ਵਿਚ ਵਧੇਰੇ ਦੇਖਿਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੇ ਨੌਜਵਾਨਾਂ ਨੂੰ ਵੀ ਟੀਕਾ ਲਗਵਾਉਣ ਦੀ ਅਪੀਲ ਕੀਤੀ। ਇਸ ਸਬੰਧ ਵਿਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਤੇ ਕਿਹਾ ਕਿ ਕਰੋਨਾ ਵੈਕਸੀਨ ਦਾ ਦਾਇਰਾ ਵਧਾਇਆ ਜਾਵੇ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …