Breaking News
Home / ਹਫ਼ਤਾਵਾਰੀ ਫੇਰੀ / ਜਗਰਾਉਂ ‘ਚ ਬੱਸ ਅੰਦਰ ਸਵਾਰੀ ਨੇ ਫਾੜੇ ਗੁਟਕਾ ਸਾਹਿਬ ਦੇ ਅੰਗ

ਜਗਰਾਉਂ ‘ਚ ਬੱਸ ਅੰਦਰ ਸਵਾਰੀ ਨੇ ਫਾੜੇ ਗੁਟਕਾ ਸਾਹਿਬ ਦੇ ਅੰਗ

logo-2-1-300x105-3-300x105ਜਗਰਾਉਂ : ਸਥਾਨਕ ਬੱਸ ਸਟੈਂਡ ‘ਤੇ ਉਦੋਂ ਹੰਗਾਮਾ ਹੋ ਗਿਆ ਜਦੋਂ ਇਕ ਵਿਅਕਤੀ ਨੂੰ ਸੁਖਮਨੀ ਸਾਹਿਬ ਦੇ ਗੁਟਕੇ ਦੇ ਅੰਗ ਪਾੜਨ ‘ਤੇ ਬੱਸ ‘ਚ ਸਵਾਰ ਸਵਾਰੀਆਂ ਨੇ ਕੁੱਟਣਾ ਸ਼ੁਰੂ ਕਰ ਦਿੱਤਾ। ਰਾਏਕੋਟ ਤੋਂ ਆ ਰਹੀ ਬੱਸ ਜਦੋਂ ਸ਼ਹਿਰ ‘ਚ ਦਾਖ਼ਲ ਹੋਈ ਤਾਂ ਅੰਦਰ ਬੈਠੇ ਵਿਅਕਤੀ ਨੇ ਸੁਖਮਨੀ ਸਾਹਿਬ ਦੇ ਗੁਟਕੇ, ਜੋ ਉਸ ਨੇ ਹੱਥ ਵਿੱਚ ਫੜਿਆ ਹੋਇਆ ਸੀ, ਦੇ ਪੱਤਰੇ ਪਾੜ ਕੇ ਬਾਹਰ ਸੁੱਟਣੇ ਸ਼ੁਰੂ ਕਰ ਦਿੱਤੇ। ਬੱਸ ਦੇ ਕੰਡਕਟਰ ਅਤੇ ਗੁਰਸਿੱਖ ਮੁਸਾਫ਼ਰ ਹਰਜੀਤ ਸਿੰਘ ਨੇ ਇਸ ਵਿਅਕਤੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਬੇਅਦਬੀ ਤੋਂ ਨਾ ਰੁਕਿਆ ਤਾਂ ਹੋਰ ਸਵਾਰੀਆਂ ਨੇ ਇਕੱਤਰ ਹੋ ਕੇ ਉਸ ਦਾ ਕੁਟਾਪਾ ਚਾੜ੍ਹਿਆ ਅਤੇ ਗੁਟਕਾ ਲੈ ਲਿਆ। ਮੌਕੇ ‘ਤੇ ਪੁੱਜੀ ਪੁਲਿਸ ਵਿਅਕਤੀ ਨੂੰ ਪੁੱਛ ਪੜਤਾਲ ਲਈ ਥਾਣੇ ਲੈ ਆਈ। ਬੇਅਦਬੀ ਕਰਨ ਵਾਲੇ ਵਿਅਕਤੀ ਦੀ ਸ਼ਨਾਖ਼ਤ ਸੀਰਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਹੈ। ਪੁਲਿਸ ਹਿਰਾਸਤ ਵਿੱਚ ਆਉਣ ਤੋਂ ਬਾਅਦ ਮੁਲਜ਼ਮ ਆਪਣੇ ਆਪ ਨੂੰ ਪਾਗਲ ਸਾਬਤ ਕਰਨ ਦੀ ਕੋਸ਼ਿਸ਼ ‘ਚ ਲੱਗਾ ਰਿਹਾ। ਪੁਲਿਸ ਨੇ ਹਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Check Also

ਕੈਨੇਡਾ ਨੂੰ ਵੀ ਪਸੰਦ ਆਇਆ ਅਮਰੀਕਾ ਦਾ ‘ਗੋਲਡਨ ਡੋਮ’

ਪੀਐਮ ਮਾਰਕ ਕਾਰਨੀ ਮਿਜ਼ਾਈਲ ਰੱਖਿਆ ਪ੍ਰਣਾਲੀ ‘ਚ ਕਰਨਗੇ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ …