ਨਵੀਂ ਦਿੱਲੀ : ਆਮ ਆਦਮੀ ਪਾਰਟੀ ਵੱਲੋਂ ਕਿਸਾਨੀ ਸੰਘਰਸ਼ ਦੀ ਖੁੱਲ੍ਹ ਕੇ ਹਮਾਇਤ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਫਾ ਹੈ ਅਤੇ ਉਸ ਨੇ ਦਿੱਲੀ ‘ਚ ਕੇਜਰੀਵਾਲ ਸਰਕਾਰ ਦੀਆਂ ਸ਼ਕਤੀਆਂ ਘਟਾਉਣ ਲਈ ਨਵਾਂ ਕਾਨੂੰਨ ਬਣਾ ਦਿੱਤਾ। ਇਸ ਸਬੰਧੀ ਗੱਲ ਕਰਦਿਆਂ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਪਾਰਟੀ ਵੱਲੋਂ ਕਿਸਾਨਾਂ ਦੀ ਕੀਤੀ ਜਾ ਰਹੀ ਹਮਾਇਤ ਦਾ ਹੁਣ ਮੋਦੀ ਬਦਲਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਤਾਨਾਸ਼ਾਹੀ ਰਵੱਈਏ ਨਾਲ ਮੋਦੀ ਸਰਕਾਰ ਇਕ ਲੋਕਤੰਤਰਿਕ ਢੰਗ ਨਾਲ ਲੋਕਾਂ ਵੱਲੋਂ ਹੀ ਚੁਣੀ ਸਰਕਾਰ ਦੀਆਂ ਤਾਕਤਾਂ ਨੂੰ ਖਤਮ ਕਰਨ ‘ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਕਿਸਾਨਾਂ ਨੂੰ ਗੁਲਾਮ ਬਣਾਉਣ ਵਾਲੇ ਕਾਨੂੰਨ ਲੈ ਕੇ ਆਈ ਹੈ ਉਦੋਂ ਤੋਂ ਹੀ ਆਮ ਆਦਮੀ ਪਾਰਟੀ ਇਸ ਦਾ ਵਿਰੋਧ ਕਰਦੀ ਆ ਰਹੀ ਹੈ।
ਲੋਕ ਸਭਾ ਵਿੱਚ ਬਿੱਲ ‘ਤੇ ਹੋਈ ਚਰਚਾ ਦੌਰਾਨ ਮਾਨ ਨੇ ਹੈਰਾਨੀ ਜਤਾਉਂਦਿਆਂ ਕਿਹਾ ਸੀ ਕਿ ਕੀ ਕੇਂਦਰ ਸਰਕਾਰ ਕੌਮੀ ਰਾਜਧਾਨੀ ਨੂੰ ਜੰਮੂ ਤੇ ਕਸ਼ਮੀਰ ਦੀ ਤਰਜ਼ ਬਿਨਾਂ ਅਸੈਂਬਲੀ ਵਾਲਾ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਹੁਣ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਇਕ ਗੂੰਗੀ-ਬੋਲੀ ਸਰਕਾਰ ਬਣਾਉਣ ਦੀਆਂ ਕੋਝੀਆਂ ਚਾਲਾਂ ਚਲ ਰਹੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …