ਚਾਵਲਾ ਨੇ ਇਸ ਨੂੰ ਅਚਨਚੇਤੀ ਮੁਲਾਕਾਤ ਦੱਸਿਆ
ਅੰਮ੍ਰਿਤਸਰ : ਭਾਜਪਾ ਦੀ ਸੀਨੀਅਰ ਮੈਂਬਰ ਅਤੇ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਇਹ ਮੁਲਾਕਾਤ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਹੋਈ ਸੀ, ਜਦੋਂ ਕੇਜਰੀਵਾਲ ਬਾਘਾਪੁਰਾਣਾ ਤੋਂ ਦਿੱਲੀ ਵਾਪਸ ਜਾਣ ਲਈ ਅੰਮ੍ਰਿਤਸਰ ਪੁੱਜੇ ਸਨ।ਇਸ ਮੁਲਾਕਾਤ ਦੀ ਚਰਚਾ ਉਸ ਵੇਲੇ ਜੱਗ ਜ਼ਾਹਿਰ ਹੋਈ, ਜਦੋਂ ਇਸ ਸਬੰਧੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ। ਤਸਵੀਰ ਵਿੱਚ ਕੇਜਰੀਵਾਲ ਦੇ ਨਾਲ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਬੈਠੇ ਹੋਏ ਹਨ। ਉਨ੍ਹਾਂ ਨਾਲ ‘ਆਪ’ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਵੀ ਹਨ ਤੇ ਮੇਜ ‘ਤੇ ਚਾਹ ਦੇ ਕੱਪ ਵੀ ਦਿਖਾਈ ਦਿੰਦੇ ਹਨ। ‘ਆਪ’ ਆਗੂਆਂ ਨੇ ਇਸ ਮੁਲਾਕਾਤ ਬਾਰੇ ਚੁੱਪ ਧਾਰੀ ਹੋਈ ਹੈ। ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੇ ਆਖਿਆ ਕਿ ਪ੍ਰੋ.ਚਾਵਲਾ ਰੋਜ਼ ਸ਼ਾਮ ਨੂੰ ਸਰਕਟ ਹਾਊਸ ਵਿੱਚ ਸੈਰ ਕਰਨ ਜਾਂਦੇ ਹਨ। ਇਸੇ ਤਹਿਤ ਉਹ ਸਰਕਟ ਹਾਊਸ ਵਿੱਚ ਸੈਰ ਕਰ ਰਹੇ ਸਨ ਕਿ ਕੇਜਰੀਵਾਲ ਉੱਥੇ ਪੁੱਜ ਗਏ ਤੇ ਉਨ੍ਹਾਂ ਨੇ ਪ੍ਰੋ. ਚਾਵਲਾ ਨੂੰ ਸਰਕਟ ਹਾਊਸ ਦੇ ਅੰਦਰ ਸੱਦ ਲਿਆ। ਇਸੇ ਦੌਰਾਨ ਲਕਸ਼ਮੀ ਕਾਂਤਾ ਚਾਵਲਾ ਨੇ ਇਸ ਮੁਲਾਕਾਤ ਦੀ ਪੁਸ਼ਟੀ ਕਰਦਿਆਂ ਆਖਿਆ ਕਿ ਇਹ ਗ਼ੈਰ-ਰਸਮੀ ਅਤੇ ਅਚਨਚੇਤੀ ਹੋਈ ਮੁਲਾਕਾਤ ਸੀ ਤੇ ਇਸ ਸਬੰਧੀ ਚਰਚਾ ਸਿਰਫ਼ ਅਫ਼ਵਾਹਾਂ ਹਨ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …