9.1 C
Toronto
Tuesday, September 22, 2026
spot_img
Homeਹਫ਼ਤਾਵਾਰੀ ਫੇਰੀਹੁਣ ਕੈਲੀਫੋਰਨੀਆ 'ਚ ਹੋਈ ਬੇਅਦਬੀ

ਹੁਣ ਕੈਲੀਫੋਰਨੀਆ ‘ਚ ਹੋਈ ਬੇਅਦਬੀ

ਹੁਣ ਕੈਲੀਫੋਰਨੀਆ ‘ਚ ਹੋਈ ਬੇਅਦਬੀਯੂਨੀਅਨ ਸਿਟੀ : ਕੈਲੀਫੋਰਨੀਆ ਦੇ ਸ਼ਹਿਰ ‘ਯੂਨੀਅਨ ਸਿਟੀ’ ਦੇ ਬਾਗ ਕੋਨਟੈਂਪੋ ਪਾਰਕ ਵਿੱਚ ਅਣਪਛਾਤੇ ਵਿਅਕਤੀ ਵੱਲੋਂ ਪਾਵਨ ਬੀੜ ਦੇ ਅੰਗ ਪਾੜ ਕੇ ਸੁੱਟਣ ਅਤੇ ਗੁਰਬਾਣੀ ਦੀ ਬੇਅਦਬੀ ਕਰਨ ਦੀ ਘਟਨਾ ਵਾਪਰੀ ਹੈ। ਜਾਣਕਾਰੀ ਅਨੁਸਾਰ ਯੂਨੀਅਨ ਸਿਟੀ ਦੇ ਬਾਗ ਵਿੱਚ 9 ਅਗਸਤ ਦੀ ਸ਼ਾਮ ਨੂੰ ਇਹ ਘਟਨਾ ਵਾਪਰੀ। ਘਟਨਾ ਤੋਂ ਬਾਅਦ ਬਾਗ ਵਿੱਚ ਆਈ ਸ਼ਹਿਰ ਦੀ ਮੇਅਰ ਅਤੇ ਪੁਲਿਸ ਸ਼ੈਰਿਫ ਨੇ ਸਿੱਖਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੁਲਜ਼ਮਾਂ ਦੀ ਜਲਦੀ ਭਾਲ ਕੀਤੀ ਜਾਵੇਗੀ। ਉਨ੍ਹਾਂ ਸਿੱਖ ਭਾਈਚਾਰੇ ਦੇ ਪੰਜ ਵਿਅਕਤੀਆਂ ਦੀ ਇਕ ਕਮੇਟੀ ਬਣਾਉਣ ਦਾ ਵੀ ਸੁਝਾਅ ਦਿੱਤਾ, ਜੋ ਪੁਲਿਸ  ਨਾਲ ਇਸ ਘਟਨਾ ਸਬੰਧੀ ਸੰਪਰਕ ਰੱਖੇਗੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਕੁਝ ਲੋਕਾਂ ਨੇ ਉਸ ਨੂੰ ਰੋਕਣ ਅਤੇ ਕਾਬੂ ਕਰਨ ਦਾ ਯਤਨ ਵੀ ਕੀਤਾ ਪਰ ਉਹ ਭੱਜ ਗਿਆ। ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋਈ ਹੈ ਅਤੇ ਸਿੱਖਾਂ ਨੇ ਇਸ ਦੀ ਫੁਟੇਜ ਪੁਲਿਸ ਨੂੰ ਸੌਂਪੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਤੋਂ ਬਾਅਦ ਹੁਣ ਵਿਦੇਸ਼ਾਂ ਵਿੱਚ ਵੀ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰਨ ਲੱਗ ਪਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਕੋਈ ਸਖ਼ਤੀ ਕੀਤੀ ਹੁੰਦੀ ਤਾਂ ਵਿਦੇਸ਼ਾਂ ਵਿੱਚ ਅਜਿਹੀਆਂ ਘਟਨਾਵਾਂ ਨਾ ਹੁੰਦੀਆਂ। ਉਨ੍ਹਾਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਕੈਲੀਫੋਰਨੀਆ ਸਰਕਾਰ ਨਾਲ ਸੰਪਰਕ ਕਰ ਕੇ ਮੁਲਜ਼ਮ ਨੂੰ ਤੁਰੰਤ ਫੜਨ ਲਈ ਦਬਾਅ ਪਾਉਣ।

RELATED ARTICLES
POPULAR POSTS