-13.1 C
Toronto
Saturday, January 31, 2026
spot_img
Homeਪੰਜਾਬਪਾਵਨ ਸਰੂਪਾਂ ਦੀ ਛਪਾਈ ਸਬੰਧੀ ਪ੍ਰਕਿਰਿਆ ਹੁਣ ਸੰਗਤ ਵੀ ਦੇਖ ਸਕੇਗੀ

ਪਾਵਨ ਸਰੂਪਾਂ ਦੀ ਛਪਾਈ ਸਬੰਧੀ ਪ੍ਰਕਿਰਿਆ ਹੁਣ ਸੰਗਤ ਵੀ ਦੇਖ ਸਕੇਗੀ

ਸਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਦੇਣ ਲਈ ਐਸਜੀਪੀਸੀ ਵਚਨਬੱਧ : ਬੀਬੀ ਜਗੀਰ ਕੌਰ
ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਹੁਣ ਸਿੱਖ ਸੰਗਤ ਗੁਰਦੁਆਰਾ ਰਾਮਸਰ ਵਿਖੇ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ ਪਾਵਨ ਸਰੂਪਾਂ ਦੀ ਛਪਾਈ ਅਤੇ ਸੇਵਾ ਸੰਭਾਲ ਦਾ ਸਮੁੱਚਾ ਕਾਰਜ ਦੇਖ ਸਕੇਗੀ। ਇਸ ਸਬੰਧੀ ਲੋੜੀਂਦਾ ਨਕਸ਼ਾ ਤਿਆਰ ਹੋ ਚੁੱਕਾ ਹੈ। ਲਗਪਗ ਚਾਰ ਮਹੀਨਿਆਂ ਵਿੱਚ ਇਮਾਰਤ ਦਾ ਅੰਦਰੂਨੀ ਕੰਮ ਮੁਕੰਮਲ ਹੋ ਜਾਵੇਗਾ, ਜਿਸ ਤੋਂ ਬਾਅਦ ਸਿੱਖ ਸੰਗਤ ਇਥੇ ਪਾਵਨ ਸਰੂਪਾਂ ਦੀ ਛਪਾਈ ਅਤੇ ਸਾਂਭ ਸੰਭਾਲ ਦੀ ਪ੍ਰਕਿਰਿਆ ਦੇ ਦਰਸ਼ਨ ਕਰ ਸਕੇਗੀ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਧਰ ਤੱਕ ਧਰਮ ਪ੍ਰਚਾਰ ਲਹਿਰ ਚਲਾਈ ਜਾਵੇਗੀ। ਇਸ ਦੌਰਾਨ ਪ੍ਰਚਾਰਕ, ਕਵੀਸ਼ਰ ਤੇ ਢਾਡੀ ਜਥੇ ਸੰਗਤ ਨੂੰ ਧਾਰਮਿਕ ਦੀਵਾਨਾਂ ਰਾਹੀਂ ਜਾਗਰੂਕ ਕਰਨਗੇ। ਇਸ ਤੋਂ ਇਲਾਵਾ ਸੰਵਾਦ ਵਿਧੀ ਰਾਹੀਂ ਵੀ ਸੰਗਤ ਨਾਲ ਰਾਬਤਾ ਬਣਾਇਆ ਜਾਵੇਗਾ। ਸ਼ਤਾਬਦੀ ਸਮਾਗਮਾਂ ਸਬੰਧੀ ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਪੁਰਖਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਤਿੰਨ ਅਪਰੈਲ ਨੂੰ ਮੀਟਿੰਗ ਕੀਤੀ ਜਾਵੇਗੀ। ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਦੇਣ ਲਈ ਪੁੱਜੀਆਂ ਦਰਖਾਸਤਾਂ ਦੇ ਆਧਾਰ ‘ਤੇ ਕੀਤੇ ਫੈਸਲੇ ਬਾਰੇ ਉਨ੍ਹਾਂ ਦੱਸਿਆ ਕਿ ਵੱਖ-ਵੱਖ ਸੂਬਿਆਂ ਵਿੱਚ ਪੜ੍ਹਦੇ ਇਨ੍ਹਾਂ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ‘ਤੇ ਸਕੂਲਾਂ ਨੂੰ ਦਿੱਤੀਆਂ ਜਾਣਗੀਆਂ। ਇਸ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਖੁਦ ਜਾ ਕੇ ਸਕੂਲਾਂ ਦੇ ਨਾਲ-ਨਾਲ ਸਿਕਲੀਗਰ ਪਰਿਵਾਰਾਂ ਤੱਕ ਪਹੁੰਚ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

RELATED ARTICLES
POPULAR POSTS