ਫਰੀਦਕੋਟ : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਇਲਾਕਾ ਮੈਜਿਸਟਰੇਟ ਸੁਰੇਸ਼ ਕੁਮਾਰ ਦੀ ਅਦਾਲਤ ‘ਚ ਸੁਣਵਾਈ ਹੋਈ। ਇਸ ਦੌਰਾਨ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਦਾਲਤ ਵਿੱਚ ਹਾਜ਼ਰ ਸਨ। ਅਦਾਲਤ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਖਿਲਾਫ਼ ਐੱਸਆਈਟੀ ਵੱਲੋਂ ਪੇਸ਼ ਕੀਤੇ ਚਲਾਨ ਨੂੰ ਮੁੱਢਲੀ ਕਾਰਵਾਈ ਮੁਕੰਮਲ ਕਰਨ ਤੋਂ ਬਾਅਦ ਸੁਣਵਾਈ ਲਈ ਸੈਸ਼ਨ ਜੱਜ ਫ਼ਰੀਦਕੋਟ ਦੀ ਅਦਾਲਤ ਵਿੱਚ ਭੇਜ ਦਿੱਤਾ ਹੈ। 15 ਜਨਵਰੀ ਨੂੰ ਸੁਮੇਧ ਸੈਣੀ ਤੇ ਉਮਰਾਨੰਗਲ ਖਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਹੋਇਆ ਸੀ। ਸਾਬਕਾ ਡੀਜੀਪੀ ਸੁਮੇਧ ਸੈਣੀ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਨਹੀਂ ਹੋਏ। ਅਦਾਲਤ ਨੇ ਹੁਣ ਸੁਮੇਧ ਸੈਣੀ ਨੂੰ 2 ਅਪਰੈਲ ਨੂੰ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ‘ਚ ਹਾਜ਼ਰ ਹੋਣ ਦਾ ਹੁਕਮ ਦਿੱਤਾ ਹੈ। ਸੁਮੇਧ ਸੈਣੀ ਅਤੇ ਉਮਰਾਨੰਗਲ ਨੇ 9 ਮਾਰਚ ਨੂੰ ਇਸ ਕੇਸ ਵਿੱਚ ਅਦਾਲਤ ਸਾਹਮਣੇ ਪੇਸ਼ ਹੋ ਕੇ ਆਪਣੇ ਜ਼ਮਾਨਤਨਾਮੇ ਤੇ ਮੁਚੱਲਕੇ ਭਰੇ ਸਨ। ਜਾਂਚ ਟੀਮ ਨੇ ਇਨ੍ਹਾਂ ਦੋਹਾਂ ਪੁਲਿਸ ਅਧਿਕਾਰੀਆਂ ਨੂੰ ਕਥਿਤ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸਾਜਿਸ਼ ਰਚਣ ਦੇ ਦੋਸ਼ਾਂ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …