ਉਲੰਪਿਕ ਖੇਡਾਂ ਲਈ ਚੁਣੀ ਗਈ ਹੈ ਸਿੱਖ ਖਿਡਾਰਨ ਕਮਲਪ੍ਰੀਤ ਕੌਰ
ਅੰਮ੍ਰਿਤਸਰ : ਜਾਪਾਨ ‘ਚ ਟੋਕੀਓ ਵਿਖੇ ਜੁਲਾਈ 2021 ਨੂੰ ਹੋਣ ਵਾਲੀਆਂ ਉਲੰਪਿਕ ਖੇਡਾਂ ਵਿਚ ਡਿਸਕਸ ਥਰੋ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਲੱਖ ਰੁਪਏ ਦੀ ਰਾਸ਼ੀ ਅਤੇ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ। ਉਸ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਮ੍ਰਿਤਸਰ ਦੇ ਮੁੱਖ ਦਫ਼ਤਰ ਵਿਖੇ ਦਿੱਤਾ। ਕਮਲਪ੍ਰੀਤ ਕੌਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਬਰਵਾਲਾ ਦੀ ਰਹਿਣ ਵਾਲੀ ਹੈ। ਧਿਆਨ ਰਹੇ ਕਿ ਕਮਲਪ੍ਰੀਤ ਕੌਰ ਨੇ ਡਿਸਕਸ ਥਰੋ ਵਿਚ ਨਵਾਂ ਕੌਮੀ ਰਿਕਾਰਡ ਬਣਾ ਕੇ ਟੋਕੀਓ ਓਲੰਪਿਕ ‘ਚ ਜਗ੍ਹਾ ਬਣਾ ਲਈ ਹੈ ਅਤੇ ਲੰਘੇ ਕੱਲ੍ਹ ਹੀ ਕਮਲਪ੍ਰੀਤ ਕੌਰ ਨੂੰ ਮਹਿਲਾ ਕਮਿਸ਼ਨ ਦੀ ਅੰਬੈਸਡਰ ਵੀ ਚੁਣਿਆ ਗਿਆ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …