10 ਵਿਅਕਤੀਆਂ ਦੀ ਹੋ ਗਈ ਮੌਤ
ਮੁੰਬਈ/ਬਿਊਰੋ ਨਿਊਜ਼
ਮੁੰਬਈ ਦੇ ਇਕ ਮਾਲ ਵਿਚ ਚੱਲ ਰਹੇ ਹਸਪਤਾਲ ਵਿਚ ਅੱਗ ਲੱਗਣ ਨਾਲ ਕਰੋਨਾ ਵਾਇਰਸ ਤੋਂ ਪੀੜਤ 10 ਮਰੀਜ਼ਾਂ ਦੀ ਮੌਤ ਹੋ ਗਈ ਅਤੇ 70 ਹੋਰ ਮਰੀਜ਼ਾਂ ਨੂੰ ਬਚਾਅ ਵੀ ਲਿਆ ਗਿਆ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਦੇ ਭਾਂਡੁਪ ਇਲਾਕੇ ਵਿਚ ਸਥਿਤ ਡਰੀਮ ਮਾਲ ਸਨਰਾਈਜ਼ ਹਸਪਤਾਲ ਵਿਚ ਅੱਧੀ ਰਾਤ ਤੋਂ ਬਾਅਦ ਭਿਆਨਕ ਅੱਗ ਲੱਗ ਗਈ ਸੀ। ਇਹ ਹਸਪਤਾਲ ਪੰਜ ਮੰਜ਼ਿਲਾ ਮਾਲ ਦੀ ਤੀਜੀ ਮੰਜ਼ਿਲ ‘ਤੇ ਸਥਿਤ ਹੈ। ਹਾਦਸੇ ਸਮੇਂ ਕੋਵਿਡ ਮਰੀਜ਼ਾਂ ਤੋਂ ਇਲਾਵਾ ਹੋਰ ਕਈ ਮਰੀਜ਼ ਹਸਪਤਾਲ ਵਿਚ ਭਰਤੀ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਅੱਗ ਲੱਗਣ ਦੀ ਘਟਨਾ ਵਿਚ 10 ਮਰੀਜ਼ਾਂ ਦੀ ਮੌਤ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਅੱਗ ਆਕਸੀਜਨ ਦਾ ਸਿਲੰਡਰ ਫਟਣ ਨਾਲ ਲੱਗੀ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …