ਹਿਮਾਚਲ ਸਰਕਾਰ ਨੇ ਵੀ ਵਿਦਿਅਕ ਅਦਾਰੇ 4 ਅਪ੍ਰੈਲ ਤੱਕ ਕੀਤੇ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਕਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਸੂਬੇ ‘ਚ ਵਧ ਰਹੇ ਕਰੋਨਾ ਵਾਇਰਸ ਦੇ ਪ੍ਰਭਾਵ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ ਏ ਖ਼ਾਲਸਾ ਨੂੰ 10 ਅਪ੍ਰੈਲ ਤਕ ਬੰਦ ਕਰਨ ਦਾ ਫ਼ੈਸਲਾ ਲਿਆ ਹੈ। ਇਸ ਦੇ ਨਾਲ ਸੂਬੇ ਦੇ ਹੋਰ ਅਜਾਇਬ ਘਰ ਵੀ 10 ਅਪ੍ਰੈਲ ਤਕ ਬੰਦ ਰਹਿਣਗੇ। ਪੰਜਾਬ ਸਰਕਾਰ ਵਲੋਂ ਹੋਲਾ ਮੁਹੱਲਾ ‘ਤੇ ਪਹੁੰਚਣ ਵਾਲੀਆਂ ਸੰਗਤਾਂ ਨੂੰ ਕੋਵਿਡ ਸਬੰਧੀ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਕਿਹਾ ਗਿਆ ਹੈ। ਇਸੇ ਦੌਰਾਨ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੇ ਵੀ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਾਰੇ ਵਿੱਦਿਅਕ ਅਦਾਰਿਆਂ ਨੂੰ 4 ਅਪ੍ਰੈਲ ਤੱਕ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਪ੍ਰਧਾਨਗੀ ਵਿਚ ਇੱਕ ਉੱਚ ਪੱਧਰੀ ਮੀਟਿੰਗ ਵਿਚ ਲਿਆ ਗਿਆ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …