ਮਾਨਸਾ ਦੇ ਇਕ ਹੋਰ ਕਿਸਾਨ ਦੀ ਸੰਘਰਸ਼ ਦੌਰਾਨ ਗਈ ਜਾਨ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ ਦੇ ਕਿਸਾਨ ਦਾ ਦਿੱਲੀ ਦੇ ਟਿਕਰੀ ਬਾਰਡਰ ‘ਤੇ ਕਤਲ ਕਰ ਦਿੱਤਾ ਗਿਆ ਹੈ। ਪਿੰਡ ਵਾਸੀਆਂ ਅਨੁਸਾਰ 60 ਸਾਲਾ ਹਾਕਮ ਸਿੰਘ ਲੰਘੇ ਕੱਲ੍ਹ ਹੀ ਟਿਕਰੀ ਬਾਰਡਰ ‘ਤੇ ਪਹੁੰਚਿਆ ਸੀ। ਉਸਦੀ ਗਲ ਵੱਢੀ ਲਾਸ਼ ਬਰਾਮਦ ਹੋਈ ਹੈ। ਉਂਝ ਕਤਲ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਾਕਮ ਸਿੰਘ ਦੀ ਲਾਸ਼ ਝਾੜੀਆਂ ‘ਚੋਂ ਮਿਲੀ ਹੈ। ਇਸ ਮੌਕੇ ਪਿੰਡ ਦੇ ਸਰਪੰਚ ਸੂਬਾ ਸਿੰਘ ਨੇ ਸਰਕਾਰ ਤੇ ਪ੍ਰਸਾਸਨ ਨੂੰ ਅਪੀਲ ਕੀਤੀ ਹੈ ਕਿ ਉਕਤ ਮਾਮਲੇ ਦੀ ਜਾਂਚ ਕਰਵਾਈ ਜਾਵੇ ਤੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਇਸੇ ਦੌਰਾਨ ਮਾਨਸਾ ਨੇੜਲੇ ਪਿੰਡ ਖਿਆਲ ਕਲਾਂ ਦੇ ਕਿਸਾਨ ਜਰਨੈਲ ਸਿੰਘ ਦੀ ਵੀ ਮੌਤ ਹੋ ਗਈ ਹੈ। ਉਹ ਕਿਸਾਨੀ ਸੰਘਰਸ਼ ‘ਚ 58 ਦਿਨ ਲਗਾ ਕੇ ਵਾਪਸ ਪਰਤੇ ਸਨ ਅਤੇ ਅਧਰੰਗ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …