ਹਰਿਮੰਦਰ ਸਾਹਿਬ ‘ਚ ਵੀ ਸੰਗਤਾਂ ਦੀ ਆਮਦ ਰਹੀ ਘੱਟ
ਅੰਮ੍ਰਿਤਸਰ/ਬਿਊਰੋ ਨਿਊਜ਼
ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਦੀ ਗਿਣਤੀ ‘ਤੇ ਵੀ ਕਾਫੀ ਅਸਰ ਪਿਆ ਹੈ। ਕਿਸਾਨਾਂ ਵਲੋਂ ਸੜਕ ਤੇ ਰੇਲ ਆਵਾਜਾਈ ਠੱਪ ਰੱਖੇ ਜਾਣ ਕਾਰਨ ਅੱਜ ਪੰਜਾਬ ਤੇ ਦੇਸ਼ ਦੇ ਹੋਰਨਾਂ ਸ਼ਹਿਰਾਂ ਤੋਂ ਸੰਗਤਾਂ ਦੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਮਦ ਨਹੀਂ ਹੋ ਸਕੀ। ਅੱਜ ਗਿਣਤੀ ਘੱਟ ਹੋਣ ਕਾਰਨ ਆਸਾਨੀ ਨਾਲ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਧਿਆਨ ਰਹੇ ਕਿ ਸ਼੍ਰੋਮਣੀ ਕਮੇਟੀ ਵਲੋਂ ਕਿਸਾਨਾਂ ਦੀ ਹਮਾਇਤ ਕਰਦਿਆਂ ਆਪਣੇ ਸਾਰੇ ਅਦਾਰੇ ਅੱਜ ਬੰਦ ਰੱਖੇ ਗਏ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …