ਮੋਦੀ ਸਰਕਾਰ ਖਿਲਾਫ ਹੋਈ ਜੰਮ ਕੇ ਨਾਅਰੇਬਾਜ਼ੀ
ਅੰਮ੍ਰਿਤਸਰ/ਬਿਊਰੋ ਨਿਊਜ਼
ਤਿੰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਧਰਨੇ ਦਿੱਤੇ ਗਏ ਹਨ ਅਤੇ ਰੇਲ ਤੇ ਸੜਕ ਆਵਾਜਾਈ ਰੋਕੀ ਗਈ। ਇਸਦੇ ਚੱਲਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੰਮ੍ਰਿਤਸਰ ਵਿਚ ਰੇਲ ਲਾਈਨਾਂ ‘ਤੇ ਦਿੱਤੇ ਗਏ ਧਰਨੇ ਦੌਰਾਨ ਕਿਸਾਨਾਂ ਨੇ ਨੰਗੇ ਧੜ ਹੋ ਕੇ ਪ੍ਰਦਰਸ਼ਨ ਕੀਤਾ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਥੇਬੰਦੀ ਵੱਲੋਂ ਵੱਖ-ਵੱਖ ਥਾਵਾਂ ‘ਤੇ ਸੜਕ ਅਤੇ ਰੇਲ ਆਵਾਜਾਈ ਰੋਕ ਕੇ ਪ੍ਰਦਰਸ਼ਨ ਕੀਤੇ ਗਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵਿਵਾਦਤ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤੱਕ ਕਿਸਾਨੀ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …