ਕੌਂਸਲਰ ਅਤੇ ਇਕ ਪੁਲਿਸ ਕਰਮੀ ਦੀ ਗਈ ਜਾਨ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਵਿਚ ਅੱਤਵਾਦੀਆਂ ਨੇ ਨਗਰ ਕੌਂਸਲ ਦੇ ਦਫਤਰ ਵਿਚ ਫਾਇਰਿੰਗ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਹਮਲੇ ਵਿਚ ਦਫਤਰ ਵਿਚ ਨਗਰ ਕੌਂਸਲਰਾਂ ਦੀ ਮੀਟਿੰਗ ਚੱਲ ਰਹੀ ਸੀ। ਇਸ ਹਮਲੇ ਵਿਚ ਕੌਂਸਲਰ ਰਿਆਜ਼ ਅਹਿਮਦ ਦੀ ਮੌਤ ਹੋ ਗਈ ਅਤੇ ਇਕ ਕੌਂਸਲਰ ਸ਼ਮਸੂਦੀਨ ਜ਼ਖ਼ਮੀ ਵੀ ਹੋ ਗਿਆ। ਇਸ ਹਮਲੇ ਵਿਚ ਇਕ ਪੁਲਿਸਕਰਮੀ ਦੀ ਜਾਨ ਵੀ ਚਲੇ ਗਈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਭਾਲ ਲਈ ਇਲਾਕੇ ਦੀ ਘੇਰਾਬੰਦੀ ਕਰਕੇ ਅਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਧਿਆਨ ਰਹੇ ਕਿ ਜੰਮੂ ਕਸ਼ਮੀਰ ਵਿਚ ਪਿਛਲੇ 24 ਘੰਟਿਆਂ ਵਿਚ ਇਹ ਦੂਜਾ ਅੱਤਵਾਦੀ ਹਮਲਾ ਹੋਇਆ ਹੈ। ਲੰਘੇ ਕੱਲ੍ਹ ਵੀ ਅੱਤਵਾਦੀਆਂ ਨੇ ਅਨੰਤਨਾਗ ਵਿਚ ਸੀਆਰਪੀਐਫ ਦੇ ਬੰਕਰ ‘ਤੇ ਗਰਨੇਡ ਨਾਲ ਹਮਲਾ ਕਰ ਦਿੱਤਾ ਸੀ, ਪਰ ਇਹ ਗਰਨੇਡ ਸੜਕ ‘ਤੇ ਜਾ ਡਿੱਗਿਆ, ਜਿਸ ਨਾਲ ਦੋ ਨਾਗਰਿਕਾਂ ਦੀ ਮੌਤ ਹੋ ਗਈ ਸੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …