ਭਾਜਪਾ ਦੀ ਰੱਜ ਕੇ ਕੀਤੀ ਆਲੋਚਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੱਛਮੀ ਬੰਗਾਲ ਵਿਚ ਪਹਿਲੇ ਪੜਾਅ ਦੀਆਂ ਚੋਣਾਂ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਅਤੇ ਭਾਜਪਾ ਇਕ ਦੂਜੇ ‘ਤੇ ਹੋਰ ਜ਼ਿਆਦਾ ਹਮਲਾਵਰ ਹੋ ਗਈਆਂ ਹਨ। ਅੱਜ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਵਿਧਾਨ ਸਭਾ ਖੇਤਰ ਨੰਦੀਗ੍ਰਾਮ ਵਿਚ ਵੀਲ੍ਹ ਚੇਅਰ ‘ਤੇ ਰੋਡ ਸ਼ੋਅ ਕੀਤਾ ਅਤੇ ਭਾਜਪਾ ਦੀ ਰੱਜ ਕੇ ਆਲੋਚਨਾ ਕੀਤੀ। ਮਮਤਾ ਨੇ ਭਾਜਪਾ ਅਤੇ ਸ਼ੁਭੇਂਦੂ ਅਧਿਕਾਰੀ ਦੇ ਪਰਿਵਾਰ ‘ਤੇ ਸਿਆਸੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਧਿਕਾਰੀ ਪਰਿਵਾਰ ਦੀ ਹਾਲਤ ਅਜਿਹੀ ਹੋਵੇਗੀ ਕਿ ਉਹ ਨਾ ਘਰ ਦਾ ਰਹੇਗਾ ਅਤੇ ਨਾ ਘਾਟ ਦਾ। ਇਸਦੇ ਜਵਾਬ ਵਿਚ ਸੁਭੇਂਦੂ ਨੇ ਵੀ ਮਮਤਾ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਮਮਤਾ ਬੈਨਰਜੀ ਤਾਂ ਬੰਗਾਲ ਨੂੰ ਮਿੰਨੀ ਪਾਕਿਸਤਾਨ ਵੀ ਬਣਾ ਦੇਵੇਗੀ। ਧਿਆਨ ਰਹੇ ਕਿ ਪੱਛਮੀ ਬੰਗਾਲ ਵਿਚ 8 ਪੜਾਵਾਂ ਵਿਚ ਵੋਟਿੰਗ ਹੋਣੀ ਹੈ ਅਤੇ ਪਹਿਲੇ ਪੜਾਅ ਤਹਿਤ ਲੰਘੀ 27 ਮਾਰਚ ਨੂੰ ਵੋਟਾਂ ਪੈ ਚੁੱਕੀਆਂ ਹਨ ਅਤੇ ਦੂਜੇ ਪੜਾਅ ਦੌਰਾਨ 1 ਅਪ੍ਰੈਲ ਨੂੰ ਵੋਟਿੰਗ ਹੋਣੀ ਹੈ।
Check Also
ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 2 ਦਸੰਬਰ ਤੱਕ ਕੀਤੀ ਗਈ ਮੁਲਤਵੀ
ਕਾਂਗਰਸ ਸਣੇ ਸਮੂਹ ਵਿਰੋਧੀ ਧਿਰ ਨੇ ਗੌਤਮ ਅਡਾਨੀ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ ਨਵੀਂ …