ਇਕ ਹੀ ਦਿਨ ‘ਚ 40 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲੇ ਆਉਣ ਨਾਲ ਵਧੀ ਚਿੰਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਮਹਾਰਾਸ਼ਟਰ ਵਿਚ ਕਰੋਨਾ ਦੀ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਸੂਬੇ ਵਿਚ ਇਕ ਹੀ ਦਿਨ ਵਿਚ ਰਿਕਾਰਡ 40 ਹਜ਼ਾਰ ਤੋਂ ਜ਼ਿਆਦਾ ਨਵੇਂ ਕਰੋਨਾ ਮਾਮਲੇ ਸਾਹਮਣੇ ਆਏ ਅਤੇ ਇਸ ਨਾਲ ਮਹਾਰਾਸ਼ਟਰ ਸਰਕਾਰ ਦੀ ਚਿੰਤਾ ਹੋਰ ਵੀ ਵਧ ਗਈ ਹੈ। ਇਸ ਨੂੰ ਦੇਖਦਿਆਂ ਮਹਾਰਾਸ਼ਟਰ ਸਰਕਾਰ ਹੁਣ ਸੂਬੇ ਵਿਚ ਲਾਕਡਾਊਨ ਲਗਾਉਣ ਦੀ ਤਿਆਰੀ ਕਰ ਰਹੀ ਹੈ। ਮੁੱਖ ਮੰਤਰੀ ਉਦਵ ਠਾਕਰੇ ਨੇ ਮੁੱਖ ਸਕੱਤਰ ਨੂੰ ਕਹਿ ਦਿੱਤਾ ਹੈ ਤੁਰੰਤ ਲਾਕਡਾਊਨ ਦੀ ਤਿਆਰੀ ਬਾਰੇ ਯੋਜਨਾ ਬਣਾਈ ਜਾਵੇ। ਉਦਵ ਨੇ ਕਿਹਾ ਕਿ ਮਹਾਰਾਸ਼ਟਰ ਵਿਚ ਧਾਰਾ 144 ਨਾਲ ਕੰਮ ਨਹੀਂ ਚੱਲਣ ਵਾਲਾ ਅਤੇ ਨਾ ਹੀ ਕਰਫਿਊ ਲਗਾਉਣ ਨਾਲ ਕੁਝ ਬਣੇਗਾ। ਉਨ੍ਹਾਂ ਕਿਹਾ ਕਿ ਹੁਣ ਲਾਕਡਾਊਨ ਹੀ ਇਕ ਰਸਤਾ ਬਚਿਆ ਹੈ। ਉਦਵ ਦੇ ਬਿਆਨ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਹੁਣ ਇਕ-ਦੋ ਦਿਨਾਂ ਤੋਂ ਬਾਅਦ ਮਹਾਰਾਸ਼ਟਰ ਵਿਚ ਕਿਸੇ ਸਮੇਂ ਵੀ ਲਾਕਡਾਊਨ ਲੱਗ ਸਕਦਾ ਹੈ।
Check Also
ਪੰਜਾਬ ਦੇ ਚਾਰ ਜ਼ਿਲ੍ਹਿਆਂ ਦੇ ਸਰਪੰਚਾਂ ਅਤੇ ਪੰਚਾਂ ਨੂੰ 3 ਦਸੰਬਰ ਨੂੰ ਚੁਕਾਈ ਜਾਵੇਗੀ ਸਹੁੰ
ਬਰਨਾਲਾ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ’ਚ ਹੋਣਗੇ ਜ਼ਿਲ੍ਹਾ ਪੱਧਰ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ : …