Breaking News
Home / ਪੰਜਾਬ / ਹੋਲੀ ਦਾ ਤਿਉਹਾਰ ਧੂਮ-ਧਾਮ ਮਨਾਇਆ ਗਿਆ

ਹੋਲੀ ਦਾ ਤਿਉਹਾਰ ਧੂਮ-ਧਾਮ ਮਨਾਇਆ ਗਿਆ

ਪ੍ਰਧਾਨ ਮੰਤਰੀ, ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਹੋਲੀ ਦਾ ਤਿਉਹਾਰ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਹਰ ਉਮਰ ਵਰਗ ਦੇ ਲੋਕਾਂ ਨੇ ਇਕ ਦੂਜੇ ‘ਤੇ ਰੰਗ ਬਰੰਗੇ ਗੁਲਾਲ ਲਗਾ ਕੇ ਹੋਲੀ ਦਾ ਤਿਉਹਾਰ ਮਨਾਇਆ। ਹੋਲੀ ਦੇ ਪਵਿੱਤਰ ਤਿਉਹਾਰ ਮੋਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਵਧਾਈਆਂ ਵੀ ਦਿੱਤੀਆਂ। ਮੁੱਖ ਮੰਤਰੀ ਨੇ ਕਾਮਨਾ ਕੀਤੀ ਇਹ ਤਿਉਹਾਰ ਸਾਰਿਆਂ ਲਈ ਜ਼ਿੰਦਗੀ ਵਿਚ ਖੁਸ਼ਹਾਲੀ ਲਿਆਵੇ। ਇਸੇ ਤਰ੍ਹਾਂ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵੀ ਹੋਲੀ ਦੇ ਤਿਉਹਾਰ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਹਨ।

Check Also

‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ

ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …