8.2 C
Toronto
Friday, November 7, 2025
spot_img
Homeਪੰਜਾਬਕੈਪਟਨ ਅਮਰਿੰਦਰ ਨੇ ਤਾਕਤਵਰ ਭਾਰਤੀਆਂ ਦੀ ਸੂਚੀ 'ਚ ਕਈ ਦਿੱਗਜਾਂ ਨੂੰ ਪਛਾੜਿਆ

ਕੈਪਟਨ ਅਮਰਿੰਦਰ ਨੇ ਤਾਕਤਵਰ ਭਾਰਤੀਆਂ ਦੀ ਸੂਚੀ ‘ਚ ਕਈ ਦਿੱਗਜਾਂ ਨੂੰ ਪਛਾੜਿਆ

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦਾ ਨਾਮ ਵੀ ਅਹਿਮ ਵਿਅਕਤੀਆਂ ‘ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 100 ਸਭ ਤੋਂ ਤਾਕਤਵਰ ਭਾਰਤੀਆਂ ਦੀ ਸੂਚੀ ਵਿਚ 15ਵੇਂ ਨੰਬਰ ‘ਤੇ ਹਨ। ਹੈਰਾਨੀ ਵਾਲੀ ਗੱਲ ਇਹ ਹੈ ਕਿ ਉਹਨਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਸਮੇਤ ਕਈ ਵੱਡੇ ਵੱਡੇ ਆਗੂਆਂ ਨੂੰ ਵੀ ਪਛਾੜ ਦਿੱਤਾ ਹੈ। ਇਸਦਾ ਕਾਰਨ ਇਹ ਦੱਸਿਆ ਗਿਆ ਹੈ ਕਿ ਉਹਨਾਂ ਨੇ ਮਹਾਂਮਾਰੀ ਤੇ ਕਿਸਾਨ ਅੰਦੋਲਨ ਦੌਰਾਨ ਸੂਬੇ ਨੂੰ ਸਫਲਤਾ ਨਾਲ ਚਲਾਇਆ। ਜਦੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਅਕਾਲੀ ਦਲ ਦਾ ਭਾਜਪਾ ਨਾਲੋਂ ਗਠਜੋੜ ਟੁੱਟ ਗਿਆ ਤੇ ‘ਆਪ’ ਦੀ ਹਾਲਤ ਵੀ ਪਤਲੀ ਬਣੀ ਹੋਈ ਹੈ, ਉਦੋਂ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਨਿਰਵਿਵਾਦਤ ਨੇਤਾ ਬਣੇ। ਇਕ ਅੰਗਰੇਜ਼ੀ ਦੀ ਅਖਬਾਰ ਵਲੋਂ ਇਕੱਠੀ ਕੀਤੀ ਗਈ ਜਾਣਕਾਰੀ ਮੁਤਾਬਕ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਨਾਂ ਵੀ ਅਹਿਮ ਵਿਅਕਤੀਆਂ ਵਿਚ ਸ਼ਾਮਲ ਹੈ।

RELATED ARTICLES
POPULAR POSTS