ਪਰਚੇ ਰੱਦ ਕਰਵਾਉਣ ਲਈ ਵੱਡੀ ਗਿਣਤੀ ਵਿਚ ਕਿਸਾਨ ਪਹੁੰਚ ਗਏ ਮਲੋਟ
ਮਲੋਟ/ਬਿਊਰੋ ਨਿਊਜ਼
ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਭੀੜ ਵੱਲੋਂ ਕੀਤੀ ਗਈ ਬਦਸਲੂਕੀ ਦੇ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ‘ਤੇ ਕਿਸਾਨ ਜਥੇਬੰਦੀਆਂ ਨੇ ਸਵਾਲ ਖੜ੍ਹੇ ਕੀਤੇ ਹਨ। ਪੁਲਿਸ ਨੇ 7 ਕਿਸਾਨ ਲੀਡਰਾਂ ਸਮੇਤ 300 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਮਾਮਲਿਆਂ ਨੂੰ ਰੱਦ ਕਰਵਾਉਣ ਲਈ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਅੱਜ ਮਲੋਟ ਵਿਖੇ ਧਰਨਾ ਪ੍ਰਦਰਸ਼ਨ ਕੀਤਾ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਅਰੁਣ ਨਾਰੰਗ ਮਾਮਲੇ ਵਿੱਚ ਦਰਜ ਕੀਤੇ ਗਏ ਪਰਚਿਆਂ ਵਿੱਚ ਬੇਲੋੜੀਆਂ ਧਾਰਾਵਾਂ ਲਾ ਕੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹੀਆਂ ਧਾਰਾਵਾਂ ਲਗਾ ਕੇ ਮਾਮਲੇ ਦਰਜ ਕਰਨ ਨਾਲ ਮਾਹੌਲ ਤਣਾਅ ਵਾਲਾ ਬਣ ਸਕਦਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …