ਪੰਜਾਬ ਸਰਕਾਰ ਕੋਲੋਂ ਮੰਗੀ ਰਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਭਾਜਪਾ ਵਿਧਾਇਕ ਅਰੁਣ ਨਾਰੰਗ ‘ਤੇ ਹੋਏ ਹਮਲੇ ਅਤੇ ਉਨ੍ਹਾਂ ਨੂੰ ਨਿਰਵਸਤਰ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਰਾਜਪਾਲ ਨੇ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਗੱਲਬਾਤ ਕੀਤੀ ਅਤੇ ਅਜਿਹੀ ਘਟਨਾ ਤੇ ਗੰਭੀਰ ਚਿੰਤਾ ਜ਼ਾਹਰ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸੂਬਾ ਸਰਕਾਰ ਕੋਲੋਂ ਰਿਪੋਰਟ ਵੀ ਤਲਬ ਕਰ ਲਈ ਹੈ। ਧਿਆਨ ਰਹੇ ਕਿ ਮਲੋਟ ਵਿਚ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਦਾ ਪਿਛਲੇ ਦਿਨੀਂ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ ਸੀ। ਇਸ ਮੌਕੇ ਹੋਈ ਖਿੱਚਧੂਹ ਦੌਰਾਨ ਨਾਰੰਗ ਦੇ ਕੱਪੜੇ ਵੀ ਪਾਟ ਗਏ ਸਨ। ਭਾਜਪਾ ਆਗੂ ਇਸ ਖਿੱਚਧੂਹ ਦਾ ਆਰੋਪ ਕਾਂਗਰਸੀਆਂ ਸਿਰ ਮੜ੍ਹ ਰਹੇ ਹਨ ਅਤੇ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਕੋਲੋਂ ਅਸਤੀਫੇ ਦੀ ਮੰਗ ਵੀ ਕਰ ਰਹੇ ਹਨ। ਇਸੇ ਦੌਰਾਨ ਭਾਜਪਾ ਆਗੂਆਂ ਨੇ ਲੰਘੇ ਕੱਲ੍ਹ ਰਾਜਪਾਲ ਨੂੰ ਮੰਗ ਪੱਤਰ ਵੀ ਦਿੱਤਾ ਸੀ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …