ਕਿਸਾਨਾਂ ਨੇ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਹੋਲੀ
ਰਾਜੇਵਾਲ ਨੇ ਕਿਹਾ – ਮੋਦੀ ਨੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਕੋਲ ਗਹਿਣੇ ਰੱਖਿਆ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਵਿਚ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ ਅਤੇ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਹਟਣਗੀਆਂ। ਹੁਣ ਭਲਕੇ 30 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਹੋ ਰਹੀ ਮੀਟਿੰਗ ਵਿਚ ਨਵੇਂ ਪ੍ਰੋਗਰਾਮ ਦਾ ਐਲਾਨ ਹੋਣ ਦੀ ਸੰਭਾਵਨਾ ਹੈ। ਧਿਆਨ ਰਹੇ ਕਿ ਕਿਸਾਨਾਂ ਵਲੋਂ ਦਿੱਲੀ ਦੀਆਂ ਸਰਹੱਦਾਂ ਅਤੇ ਪੰਜਾਬ ਦੇ ਕਿਸਾਨ ਮੋਰਚਿਆਂ ‘ਤੇ ਵਿਵਾਦਤ ਖੇਤੀ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਹੋਲੀ ਮਨਾਈ ਗਈ। ਲੰਘੇ ਕੱਲ੍ਹ ਵੀ ਸ੍ਰੀ ਆਨੰਦਪੁਰ ਸਾਹਿਬ ਵਿਚ ਕਿਸਾਨਾਂ ਦੀ ਵੱਡੀ ਰੈਲੀ ਹੋਈ, ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸੰਬੋਧਨ ਕੀਤਾ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੋਦੀ ਨੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਕੋਲ ਗਹਿਣੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਜਿੱਥੇ ਭਾਜਪਾ ਦੇਸ਼ ਅੰਦਰ ਖਾਤਮੇ ਵੱਲ ਵਧ ਰਹੀ ਹੈ, ਉੱਥੇ ਹੀ ਨਰਿੰਦਰ ਮੋਦੀ ਇੱਕ ਤਾਨਾਸ਼ਾਹ ਹਾਕਮ ਦੇ ਤੌਰ ‘ਤੇ ਵਿਸ਼ਵ ਭਰ ਵਿੱਚ ਜਾਣਿਆ ਜਾਣ ਲੱਗ ਪਿਆ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …