-5.1 C
Toronto
Tuesday, February 3, 2026
spot_img
Homeਪੰਜਾਬਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਪੂਰੀ ਸ਼ਾਨੋ ਸ਼ੌਕਤ ਨਾਲ ਸੰਪੰਨ

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਪੂਰੀ ਸ਼ਾਨੋ ਸ਼ੌਕਤ ਨਾਲ ਸੰਪੰਨ

ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਇਕਜੁੱਟ ਹੋਣ ਦਾ ਦਿੱਤਾ ਸੁਨੇਹਾ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਆਨੰਦਪੁਰ ਸਾਹਿਬ ਵਿਖੇ ਅੱਜ ਹੋਲਾ ਮਹੱਲਾ ਪੂਰੀ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਿਆ। ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ-ਮਹੱਲਾ ਦੇ ਅੱਜ ਆਖਰੀ ਦਿਨ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵਲੋਂ ਮਹੱਲਾ ਵੀ ਕੱਢਿਆ ਗਿਆ। ਐਸਜੀਪੀਸੀ ਵਲੋਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇਕ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੋਲੇ ਮਹੱਲੇ ਦੀਆਂ ਵਧਾਈਆਂ ਦਿੱਤੀਆਂ ਤੇ ਸਿੱਖ ਕੌਮ ਨੂੰ ਇਕ ਜੁੱਟ ਰਹਿਣ ਦਾ ਸੁਨੇਹਾ ਵੀ ਦਿੱਤਾ। ਧਿਆਨ ਰਹੇ ਕਿ ਹੋਲੇ ਮੁਹੱਲੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਕੇਸਗੜ੍ਹ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਵਾਲੀਆਂ ਸੰਗਤਾਂ ਲਈ ਪੂਰੇ ਪੰਜਾਬ ਵਿਚ ਅਨੇਕਾਂ ਥਾਵਾਂ ‘ਤੇ ਲੰਗਰ ਵੀ ਲਗਾਏ ਗਏ ਸਨ।

RELATED ARTICLES
POPULAR POSTS