Breaking News
Home / ਭਾਰਤ / ਹੋਲਾ ਮਹੱਲਾ ਮੌਕੇ ਨਾਂਦੇੜ ਸਾਹਿਬ ‘ਚ ਸਿੱਖ ਸ਼ਰਧਾਲੂਆਂ ਤੇ ਪੁਲਿਸ ਵਿਚਾਲੇ ਹੋਈ ਝੜਪ ‘ਚ 4 ਪੁਲਿਸ ਮੁਲਾਜ਼ਮ ਜ਼ਖਮੀ

ਹੋਲਾ ਮਹੱਲਾ ਮੌਕੇ ਨਾਂਦੇੜ ਸਾਹਿਬ ‘ਚ ਸਿੱਖ ਸ਼ਰਧਾਲੂਆਂ ਤੇ ਪੁਲਿਸ ਵਿਚਾਲੇ ਹੋਈ ਝੜਪ ‘ਚ 4 ਪੁਲਿਸ ਮੁਲਾਜ਼ਮ ਜ਼ਖਮੀ

ਪੁਲਿਸ ਨੇ 20 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ – 400 ਤੋਂ ਜ਼ਿਆਦਾ ਵਿਅਕਤੀਆਂ ‘ਤੇ ਕੇਸ ਦਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਮਹਾਰਾਸ਼ਟਰ ‘ਚ ਗੁਰਦੁਆਰਾ ਹਜ਼ੂਰ ਸਾਹਿਬ ਵਿਖੇ ਹੋਲਾ ਮਹੱਲਾ ਮਨਾ ਰਹੇ ਸ਼ਰਧਾਲੂਆਂ ਦੀ ਪੁਲਿਸ ਨਾਲ ਝੜਪ ਹੋ ਗਈ ਜਿਸ ‘ਚ ਚਾਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਜ਼ੂਰ ਸਾਹਿਬ ‘ਚ ਹੋਲਾ ਮਹੱਲਾ ਦੌਰਾਨ ਯਾਤਰਾ ਕੱਢਣ ਦਾ ਪ੍ਰੋਗਰਾਮ ਸੀ, ਪਰ ਪ੍ਰਸ਼ਾਸਨ ਨੇ ਕੋਵਿਡ ਕਾਰਨ ਇਸ ਯਾਤਰਾ ਦੀ ਆਗਿਆ ਨਹੀਂ ਦਿੱਤੀ ਤੇ ਜਿਸ ਦੌਰਾਨ ਝੜਪ ਹੋ ਗਈ। ਮਹਾਰਾਸ਼ਟਰ ਦੀ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਪੁਲਿਸ ‘ਤੇ ਹੋਏ ਹਮਲੇ ਅਤੇ ਭੰਨਤੋੜ ਦੇ ਮਾਮਲੇ ਵਿਚ 20 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਪੁਲਿਸ ਨੇ 400 ਤੋਂ ਜ਼ਿਆਦਾ ਵਿਅਕਤੀਆਂ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਹੈ।

 

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …