ਕਿਹਾ – ਭਾਜਪਾ ਪੰਜਾਬ ‘ਚ ਸਾਰੀਆਂ ਸੀਟਾਂ ‘ਤੇ ਲੜੇਗੀ ਚੋਣ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਅੱਜ ਲੁਧਿਆਣਾ ਵਿੱਚ ਪਾਰਟੀ ਦੀ ਲੀਡਰਸ਼ਿਪ ਨਾਲ ਇਕ ਅਹਿਮ ਬੈਠਕ ਸਰਕਟ ਹਾਊਸ ਵਿਖੇ ਸੱਦੀ ਗਈ। ਇਸ ਦੌਰਾਨ ਲੁਧਿਆਣਾ ਪੁਲਿਸ ਫੋਰਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ। ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਪੰਜਾਬ ਸਰਕਾਰ ਖੁਦ ਅਜਿਹੇ ਕੰਮ ਕਰਵਾ ਰਹੀ ਹੈ ਜਿਸ ਨਾਲ ਲੋਕਤੰਤਰ ਦਾ ਘਾਣ ਹੋ ਰਿਹਾ ਹੈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਲੋਟ ਵਿੱਚ ਭਾਜਪਾ ਵਿਧਾਇਕ ਅਰੁਣ ਨਾਰੰਗ ‘ਤੇ ਜੋ ਹਮਲਾ ਹੋਇਆ ਉਹ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਪੁਲਿਸ ਦੇ ਸਾਹਮਣੇ ਹੋਇਆ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ‘ਚ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ ਅਤੇ ਜਿੱਤ ਹਾਸਲ ਕਰੇਗੀ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …