ਨਾਭਾ ਜੇਲ੍ਹ ‘ਚ 46 ਮਹਿਲਾ ਕੈਦੀਆਂ ਨੂੰ ਵੀ ਹੋਇਆ ਕਰੋਨਾ
ਚੰਡੀਗੜ੍ਹ/ਬਿਊਰੋ ਨਿਊਜ਼
ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਕਰੋਨਾ ਪਾਜ਼ੇਟਿਵ ਹੋ ਗਏ ਹਨ। ਬਿੱਟੂ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਇਹ ਜਾਣਕਾਰੀ ਦਿੱਤੀ ਹੈ। ਬਿੱਟੂ ਨੇ ਦੱਸਿਆ ਉਹ ਠੀਕ ਹਨ, ਪਰ ਉਨ੍ਹਾਂ ਨੇ ਆਪਣੇ ਆਪ ਨੂੰ ਦਿੱਲੀ ਦੀ ਰਿਹਾਇਸ਼ ‘ਤੇ ਇਕਾਂਤਵਾਸ ਕਰ ਲਿਆ ਹੈ। ਰਵਨੀਤ ਬਿੱਟੂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵਲੋਂ ਕਰੋਨਾ ਸਬੰਧੀ ਦੱਸੀਆਂ ਹਦਾਇਤਾਂ ਦੀ ਜ਼ਰੂਰ ਪਾਲਣਾ ਕਰਨ। ਉਧਰ ਦੂਜੇ ਪਾਸੇ ਪਟਿਆਲਾ ਵਿਚ ਪੈਂਦੇ ਕਸਬਾ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਬੰਦ 46 ਮਹਿਲਾ ਕੈਦੀਆਂ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆ ਗਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਮਹਿਲਾ ਕੈਦੀਆਂ ਨੂੰ ਮਾਲੇਰਕੋਟਲਾ ਦੀ ਜੇਲ੍ਹ ਵਿਚ ਸ਼ਿਫਟ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਜੇਕਰ ਵਿਭਾਗ ਜੇਲ੍ਹ ਵਿਚ ਰੂਟੀਨ ਸੈਂਪਲਿੰਗ ਨਾ ਕਰਵਾਉਂਦਾ ਤਾਂ ਸ਼ਾਇਦ ਇਨ੍ਹਾਂ ਕਰੋਨਾ ਪੀੜਤ ਕੈਦੀਆਂ ਦਾ ਪਤਾ ਨਹੀਂ ਸੀ ਲੱਗਣਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …