ਕਰੋਨਾ ਕਾਰਨ ਬੰਦ ਕੀਤੇ ਗਏ ਸਕੂਲਾਂ ਨੂੰ ਮੁੜ ਖੋਲ੍ਹਣ ਲਈ ਉਠਣ ਲੱਗੀ ਜ਼ੋਰਦਾਰ ਆਵਾਜ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵਧਦੇ ਕਰੋਨਾ ਮਾਮਲਿਆਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕਰੋਨਾ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਨੂੰ 10 ਅਪ੍ਰੈਲ ਤੱਕ ਵਧਾ ਦਿੱਤਾ ਹੈ। ਕੈਪਟਨ ਨੇ ਕਰੋਨਾ ਸਬੰਧੀ ਟੀਕਾਕਰਨ ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਹਨ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਬੰਦ ਕੀਤੇ ਗਏ ਸਕੂਲਾਂ ਨੂੰ ਮੁੜ ਖੋਲ੍ਹਣ ਲਈ ਜ਼ੋਰਦਾਰ ਮੰਗ ਉਠਣ ਲੱਗੀ ਹੈ। ਪੰਜਾਬ ਵਿਚ ਕਈ ਥਾਈਂ ਵਿਦਿਆਰਥੀਆਂ ਜਥੇਬੰਦੀਆਂ ਨੇ ਸਕੂਲਾਂ ਨੂੰ ਖੋਲ੍ਹਣ ਦੀ ਜ਼ੋਰਦਾਰ ਮੰਗ ਕੀਤੀ ਅਤੇ ਸੁਨਾਮ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਵੀ ਭੇਜਿਆ ਗਿਆ। ਇਸੇ ਤਰ੍ਹਾਂ ਬਠਿੰਡਾ ਵਿਚ ਵੀ ਵਿਦਿਆਰਥੀ ਆਗੂ ਰਵਿੰਦਰ ਸਿੰਘ ਮਾਨ ਅਤੇ ਗੁਰਸੇਵਕ ਸਿੰਘ ਦੀ ਅਗਵਾਈ ਵਿਚ ਮਾਰਚ ਕੱਢਿਆ ਗਿਆ। ਇਸੇ ਦੌਰਾਨ ਸੰਗਰੂਰ ਵਿਚ ਵੀ ਸਕੂਲ ਤੇ ਕਾਲਜਾਂ ਨੂੰ ਖੁਲ੍ਹਵਾਉਣ ਲਈ ਸਕੂਲੀ ਬੱਚਿਆਂ ਅਤੇ ਕਾਲਜ ਵਿਦਿਆਰਥੀਆਂ ਨੇ ਵਿਦਿਆਰਥੀ ਜਥੇਬੰਦੀਆਂ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …