ਸਮੁੱਚੇ ਪੰਜਾਬੀ ਕਲਾਕਾਰ ਜਗਤ ‘ਚ ਸੋਗ ਦੀ ਲਹਿਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਪ੍ਰਸਿੱਧ, ਸੁਰੀਲੇ ਤੇ ਨੌਜਵਾਨ ਗਾਇਕ ਦਿਲਜਾਨ ਦੀ ਅੰਮ੍ਰਿਤਸਰ ਨੇੜੇ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਦਿਲਜਾਨ ਦੀ ਪਤਨੀ ਤੇ ਬੇਟੀ ਕੈਨੇਡਾ ਵਿਚ ਹਨ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਤੋਂ ਕਰਤਾਰਪੁਰ ਜਾਂਦੇ ਸਮੇਂ ਜੰਡਿਆਲਾ ਗੁਰੂ ਨੇੜੇ ਦਿਲਜਾਨ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਦੌਰਾਨ ਦਿਲਜਾਨ ਦੀ ਜਾਨ ਚਲੇ ਗਈ। ਪੁਲਿਸ ਅਧਿਕਾਰੀ ਬਲਰਾਜ ਸਿੰਘ ਨੇ ਦੱਸਿਆ ਦਿਲਜਾਨ ਦੀ ਕਾਰ ਤੇਜ਼ ਰਫ਼ਤਾਰ ਵਿੱਚ ਸੀ, ਜਦੋਂ ਕਾਰ ਪੁਲ ਉਪਰ ਪਹੁੰਚੀ ਤਾਂ ਉਹ ਕਿਸੇ ਚੀਜ਼ ਵਿੱਚ ਟਕਰਾ ਗਈ, ਜਿਸ ਕਾਰਨ ਕਾਰ ਦਾ ਅਗਲਾ ਹਿੱਸਾ ਤਬਾਹ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦਿਲਜਾਨ ਦੀ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਸਮੁੱਚੇ ਪੰਜਾਬੀ ਕਲਾਕਾਰ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।