4.9 C
Toronto
Sunday, October 26, 2025
spot_img
Homeਪੰਜਾਬਸ਼੍ਰੋਮਣੀ ਕਮੇਟੀ ਵੱਲੋਂ 912 ਕਰੋੜ ਰੁਪਏ ਦਾ ਬਜਟ ਪਾਸ

ਸ਼੍ਰੋਮਣੀ ਕਮੇਟੀ ਵੱਲੋਂ 912 ਕਰੋੜ ਰੁਪਏ ਦਾ ਬਜਟ ਪਾਸ

ਕਿਸਾਨੀ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਵਿੱਚ ਅੱਜ 912 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਹ ਬਜਟ ਇਜਲਾਸ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ। ਬਜਟ 40 ਕਰੋੜ 66 ਲੱਖ ਰੁਪਏ ਘਾਟੇ ਵਾਲਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬਜਟ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਗੁਰਦੁਆਰਿਆਂ ਦੀ ਆਮਦਨ ‘ਤੇ ਵੀ ਕਰੋਨਾ ਕਾਰਨ ਪ੍ਰਭਾਵ ਪਿਆ, ਜਿਸ ਕਾਰਨ ਬਜਟ ਵੀ ਪ੍ਰਭਾਵਿਤ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਬਜਟ ‘ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ 14 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਜਲਾਸ ਵੱਲੋਂ ਮਤਾ ਪਾਸ ਕਰਕੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਜਲਾਸ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਵੀ ਕੀਤੀ ਗਈ।

 

RELATED ARTICLES
POPULAR POSTS