ਕਸ਼ਮੀਰ ‘ਚੋਂ ਧਾਰਾ 370 ਹਟਣ ਤੋਂ ਬਾਅਦ ਬੰਦ ਹੋ ਗਿਆ ਸੀ ਇਹ ਕਾਰੋਬਾਰ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੇ ਵਿੱਤ ਮੰਤਰੀ ਐੱਚ. ਅਜ਼ਹਰ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੁਲਕ ਭਾਰਤ ਤੋਂ ਚੀਨੀ ਤੇ ਕਪਾਹ ਦੀ ਖਰੀਦ ਕਰੇਗਾ। ਮੰਤਰੀ ਨੇ ਕਿਹਾ ਕਿ ਕਰੀਬ ਦੋ ਸਾਲ ਪਾਬੰਦੀ ਤੋਂ ਬਾਅਦ ਗੁਆਂਢੀ ਮੁਲਕ ਤੋਂ ਵਸਤਾਂ ਦੀ ਦਰਾਮਦ ਹੋ ਰਹੀ ਹੈ। ਸਰਕਾਰ ਦੀ ਆਰਥਿਕ ਤਾਲਮੇਲ ਕਮੇਟੀ ਨੇ ਅੱਜ ਮੀਟਿੰਗ ਦੌਰਾਨ ਨਿੱਜੀ ਖੇਤਰ ਨੂੰ ਭਾਰਤ ਤੋਂ ਪੰਜ ਲੱਖ ਟਨ ਚੀਨੀ ਦਰਾਮਦ ਕਰਨ ਦੀ ਇਜਾਜ਼ਤ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਾਲ ਜੂਨ ਤੋਂ ਪਾਕਿਸਤਾਨ ਵੱਲੋਂ ਭਾਰਤ ਤੋਂ ਕਪਾਹ ਦੀ ਦਰਾਮਦ ਵੀ ਸ਼ੁਰੂ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਆਪਸੀ ਸਬੰਧਾਂ ਦੀ ਨਰਾਜ਼ਗੀ ਜੱਗ ਜ਼ਾਹਰ ਹੈ। ਸਾਲ 2019 ਦੇ ਅਗਸਤ ਮਹੀਨੇ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਣ ਤੋਂ ਬਾਅਦ ਪਾਕਿ ਨੇ ਭਾਰਤ ਨਾਲ ਵਪਾਰ ਬੰਦ ਕਰ ਦਿੱਤਾ ਸੀ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …