ਪਤਨੀ ਨੇ ਰਾਸ਼ਟਰਪਤੀ ਨੂੰ ਚਿੱਠੀ ਭੇਜੀ
ਮੁਹਾਲੀ/ਬਿਊਰੋ ਨਿਊਜ਼
ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ‘ਤੇ ਯੂਪੀ ਸਣੇ ਹੋਰ ਥਾਵਾਂ ‘ਤੇ ਵੱਡੇ ਅਪਰਾਧਿਕ ਮਾਮਲੇ ਦਰਜ ਹਨ। ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਅੰਸਾਰੀ ਨੂੰ ਪੰਜਾਬ ਤੋਂ ਯੂਪੀ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੇ ਹੁਕਮ ਦਿੱਤੇ ਸਨ। ਅੰਸਾਰੀ ਨੂੰ ਯੂਪੀ ਨੰਬਰ ਦੀ ਐਂਬੂਲੈਂਸ ਵਿੱਚ ਮੁਹਾਲੀ ਅਦਾਲਤ ਵਿੱਚ ਲਿਆਂਦਾ ਗਿਆ ਸੀ। ਮਾਮਲੇ ਦੀ ਅਗਲੀ ਸੁਣਵਾਈ ਹੁਣ 12 ਅਪ੍ਰੈਲ ਨੂੰ ਹੋਵੇਗੀ। ਮੁਖਤਾਰ ਅੰਸਾਰੀ ‘ਤੇ ਇਕ ਨਾਮੀ ਬਿਲਡਰ ਕੋਲੋਂ ਫਿਰੌਤੀ ਮੰਗਣ ਦਾ ਆਰੋਪ ਹੈ ਅਤੇ ਉਹ ਰੋਪੜ ਦੀ ਜੇਲ੍ਹ ਵਿਚ ਬੰਦ ਹੈ। ਉਧਰ ਦੂਜੇ ਪਾਸੇ ਮੁਖਤਾਰ ਅੰਸਾਰੀ ਦੀ ਪਤਨੀ ਅਸ਼ਫ਼ਾਂ ਅੰਸਾਰੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਪੱਤਰ ਭੇਜ ਕੇ ਆਪਣੇ ਪਤੀ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਉਸਨੇ ਕਿਹਾ ਹੈ ਕਿ ਉਸਦੇ ਪਤੀ ਪੰਜਾਬ ਦੀ ਜੇਲ੍ਹ ਵਿੱਚ ਹਨ ਤੇ ਸੁਪਰੀਮ ਕੋਰਟ ਦੇ ਹੁਕਮ ‘ਤੇ ਉਨ੍ਹਾਂ ਨੂੰ ਯੂਪੀ ਲਿਆਉਣ ਦੌਰਾਨ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …